ਮਹਾਰਾਸ਼ਟਰ ਦੇ ਨਾਸਿਕ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ । ਭੂਚਾਲ ਦੇ ਇਹ ਝਟਕੇ ਬੁੱਧਵਾਰ ਤੜਕੇ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਦਾ ਕੇਂਦਰ ਨਾਸਿਕ ਤੋਂ 89 ਕਿਲੋਮੀਟਰ ਪੱਛਮ ਵਿੱਚ ਦੱਸਿਆ ਜਾ ਰਿਹਾ ਹੈ, ਜੋ ਜ਼ਮੀਨ ਤੋਂ 5 ਕਿਲੋਮੀਟਰ ਡੂੰਘਾਈ ਵਿੱਚ ਸੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ।
ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ । ਨੀਂਦ ਵਿੱਚ ਹੋਣ ਕਾਰਨ ਲੋਕਾਂ ਨੂੰ ਇਸ ਦਾ ਜ਼ਿਆਦਾ ਅਹਿਸਾਸ ਨਹੀਂ ਹੋਇਆ । ਕੁਝ ਇਲਾਕਿਆਂ ਵਿੱਚ ਲੋਕਾਂ ਨੇ ਭੂਚਾਲ ਦੇ ਇਹ ਝਟਕੇ ਜ਼ਰੂਰ ਮਹਿਸੂਸ ਕੀਤੇ । ਪਿਛਲੇ ਕੁਝ ਸਾਲਾਂ ਵਿੱਚ ਭੂਚਾਲ ਆਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੀ ਸੜਕ ‘ਤੇ ਜਾਮ ਤੋਂ ਪ੍ਰੇਸ਼ਾਨ ਹੋਏ ਅਨਿਲ ਵਿੱਜ, CM ਮਾਨ ਨੂੰ ਚਿੱਠੀ ਲਿਖ ਦਿੱਤੀ ਸਲਾਹ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੱਦਾਖ ਦੇ ਕਾਰਗਿਲ ਵਿੱਚ ਵੀ 4.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਕਾਰਗਿਲ ਤੋਂ 191 ਕਿਲੋਮੀਟਰ ਉੱਤਰ ਵਿੱਚ ਸੀ । ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਸੀ ।
ਵੀਡੀਓ ਲਈ ਕਲਿੱਕ ਕਰੋ -: