maharashtra education minister varsha gaikwad: ਦੇਸ਼ ‘ਚ ਕੋਰੋਨਾ ਵਾਇਰਸ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇੱਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਦੂਜੇ ਪਾਸੇ ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।ਇਸ ਨੂੰ ਧਿਆਨ ‘ਚ ਰੱਖਦੇ ਹੋਏ ਮਹਾਰਾਸ਼ਟਰ ਦੀ ਸਰਕਾਰ ਵਲੋਂ ਕਈ ਅਹਿਮ ਕਦਮ ਉਠਾਏ ਜਾ ਰਹੇ ਹਨ।ਇਸ ਦੌਰਾਨ ਸੂਬਾ ਸਰਕਾਰ ਵਲੋਂ ਪਹਿਲੀ ਤੋਂ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਵਰਖਾ ਗਾਇਕਵਾਡ ਨੇ ਅੱਜ ਸੂਬੇ ‘ਚ 1 ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਰੱਦ ਕੀਤੇ ਜਾਣ ਦੇ ਫੈਸਲੇ ਦਾ ਐਲਾਨ ਕੀਤਾ।ਇੱਕ ਛੋਟੇ ਰਿਕਾਰਡ ਸੰਦੇਸ਼ ‘ਚ ਗਾਇਕਵਾਡ ਨੇ ਐਲਾਨ ਕੀਤਾ ਹੈ ਕਿ ਜਮਾਤ 1 ਤੋਂ 8ਵੀਂ ਤੱਕ ਦੇ ਮਹਾਰਾਸ਼ਟਰ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਬਿਨ੍ਹਾਂ ਕਿਸੇ ਪ੍ਰੀਖਿਆ ਦੇ ਅਗਲੀ ਜਮਾਤ ‘ਚ ਪ੍ਰਮੋਟ ਕੀਤਾ ਜਾਵੇਗਾ।
ਸੂਬੇ ‘ਚ 45 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਰੀਜ਼ ਰੋਜ਼ ਸਾਹਮਣੇ ਆ ਰਹੇ ਹਨ।ਇਸ ਹਾਲਾਤ ਨੂੰ ਦੇਖਦੇ ਹੋਏ ਉਨਾਂ੍ਹ ਨੇ ਕਿਹਾ ਕਿ ਸੂਬੇ ‘ਚ ਮੌਜੂਦਾ ਕੋਵਿਡ-19 ਸਥਿਤੀ ਨੂੰ ਦੇਖਦੇ ਹੋਏ ਫੈਸਲਾ ਲਿਆ ਗਿਆ ਹੈ।ਇਸ ਦੇ ਨਾਲ ਹੀ ਉਨਾਂ੍ਹ ਦਾ ਕਹਿਣਾ ਹੈ ਕਿ ਜਲਦ ਹੀ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੈ ਕੇ ਵੀ ਫੈਸਲਾ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਮਹਾਰਾਸ਼ਟਰ ‘ਚ ਹੁਣ ਤੱਕ 29 ਲੱਖ ਤੋਂ ਜਿਆਦਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।ਉੱਥੇ ਸੂਬੇ ‘ਚ 55 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਦੇ ਕਾਰਨ ਜਾਨ ਵੀ ਜਾ ਚੁੱਕੀ ਹੈ।ਇਸਤੋਂ ਇਲਾਵਾ ਸੂਬੇ ‘ਚ ਕਰੀਬ 4 ਲੱਖ ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ।
Punjab Government ਦੀ ਖਰੀਦ Policy , ਕਿਵੇਂ ਹੋਵੇਗੀ ਫਸਲ ਦੀ ਅਦਾਇਗੀ ? ਕਿਉਂ ਬਣਾਇਆ ਗਿਆ ਖਰੀਦ ਪੋਰਟਲ ?