Maharashtra farmer will join: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੱਤਵੇਂ ਦਿਨ ਵੀ ਕਿਸਾਨ ਅੰਦੋਲਨ ਜਾਰੀ ਹੈ। ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਮਹਾਰਾਸ਼ਟਰ ਦੇ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਿਲ ਹੋਣਗੇ। ਬੀਤੇ ਕਈ ਦਿਨਾਂ ਤੋਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸਣੇ ਦੇਸ਼ ਦੇ ਕਈ ਹੋਰ ਰਾਜਾਂ ਦੇ ਕਿਸਾਨ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦੇਸ਼-ਵਿਦੇਸ਼ ਤੋਂ ਵੀ ਸਮਰਥਨ ਮਿਲ ਰਿਹਾ ਹੈ।
ਇਸ ਦੇ ਨਾਲ ਹੀ ਹੁਣ ਮਹਾਰਾਸ਼ਟਰ ਦੇ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਮਹਾਰਾਸ਼ਟਰ ਦੇ ਕਿਸਾਨ ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਜਾਣਗੇ। ਮਹਾਰਾਸ਼ਟਰ ਸਰਕਾਰ ਵਿੱਚ ਰਾਜ ਮੰਤਰੀ ਬਚੂ ਕਾਦੂ ਕਿਸਾਨ ਅੰਦੋਲਨ ਦੀ ਅਗਵਾਈ ਕਰਨਗੇ। ਇਸ ਦੇ ਲਈ, 4 ਨਵੰਬਰ ਨੂੰ ਅਮਰਾਵਤੀ ਤੋਂ ਦਿੱਲੀ ਲਈ ਰਵਾਨਾ ਹੋਵਾਂਗੇ। ਮਹਾਰਾਸ਼ਟਰ ਸਰਕਾਰ ਵਿੱਚ ਰਾਜ ਮੰਤਰੀ ਬਚੂ ਕਾਦੂ ਦੀ ਟੀਮ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੱਗਭਗ 12 ਹਜ਼ਾਰ ਕਿਸਾਨਾਂ ਨੇ ਇਸ ਅੰਦੋਲਨ ਵਿੱਚ ਹਿੱਸਾ ਲੈਣ ਲਈ ਰਿਜਿਸਟ੍ਰੇਸ਼ਨ ਕੀਤੇ ਹਨ। ਕੋਈ ਵੀ ਕਿਸਾਨ ਇਸ ਵਿੱਚ ਰਿਜਿਸਟ੍ਰੇਸ਼ਨ ਕਰਵਾ ਸਕਦਾ ਹੈ। ਕਿਸਾਨ ਫੋਰ-ਵ੍ਹੀਲਰ ਅਤੇ ਦੋ ਪਹੀਆ ਵਾਹਨਾਂ ‘ਤੇ ਦਿੱਲੀ ਲਈ ਰਵਾਨਾ ਹੋਣਗੇ।
3 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਇੱਕ ਵਾਰ ਫਿਰ ਬੈਠਕ ਹੋਵੇਗੀ। ਇਹ ਮਾਰਚ 3 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ਉੱਤੇ ਵੀ ਨਿਰਭਰ ਕਰਦਾ ਹੈ। ਬਚੂ ਕਾਦੂ ਦਾ ਕਹਿਣਾ ਹੈ ਕਿ ਜੇ 3 ਦਸੰਬਰ ਨੂੰ ਗੱਲਬਾਤ ਬੇਸਿੱਟਾ ਰਹਿੰਦੀ ਹੈ ਤਾਂ ਉਹ ਸ਼ਡਿਉਲ ਅਨੁਸਾਰ ਦਿੱਲੀ ਦੀ ਯਾਤਰਾ ਕਰਨਗੇ। ਦੱਸ ਦਈਏ ਕਿ ਬਚੂ ਕਾਦੂ ਇੱਕ ਸੁਤੰਤਰ ਵਿਧਾਇਕ ਹਨ ਅਤੇ ਉਨ੍ਹਾਂ ਨੂੰ ਸ਼ਿਵ ਸੈਨਾ ਕੋਟੇ ਨਾਲ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਦੇਖੋ : ਵੇਖੋ ਕਿਵੇਂ ਡੰਡ ਬੈਠਕਾਂ ਮਾਰਕੇ 74 ਸਾਲ ਦਾ ਹਰਿਆਣਵੀ ਤਾਊ ਕਰ ਰਿਹਾ Modi ਤੇ Khattar ਨੂੰ ਚੈਂਲੇਂਜ…!