Maharashtra government budget 2021 : ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੇ ਸੋਮਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ ਅਤੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮਹਾਰਾਸ਼ਟਰ ਵਿੱਚ ਹੁਣ ਕਿਸਾਨਾਂ ਨੂੰ 3 ਲੱਖ ਰੁਪਏ ਤੱਕ ਦਾ ਕਰਜ਼ਾ ਮੋੜਨ ਲਈ ਕੋਈ ਵਿਆਜ ਨਹੀਂ ਦੇਣਾ ਪਏਗਾ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਅਜੀਤ ਪਵਾਰ ਨੇ ਸੋਮਵਾਰ ਨੂੰ ਬਜਟ ਪੇਸ਼ ਕੀਤਾ ਹੈ। ਬਜਟ ਵਿੱਚ ਕਿਸਾਨਾਂ ਲਈ ਇਹ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਨੇ 3 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਹੈ, ਉਨ੍ਹਾਂ ਨੂੰ ਵਾਪਿਸ ਦੇਣ ਵਿੱਚ ਕੋਈ ਵਿਆਜ ਨਹੀਂ ਦੇਣਾ ਪਏਗਾ।
ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਰਾਜ ਵਿੱਚ 4 ਖੇਤੀਬਾੜੀ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਇਸ ਲਈ 200 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਜਦਕਿ ਕਿਸਾਨਾਂ ਨੂੰ ਖੇਤੀ ਪੰਪ ਦੇਣ ਦੀ ਗੱਲ ਕਹੀ ਗਈ ਹੈ, ਜਿਸ ਲਈ 1500 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਵਿੱਤ ਮੰਤਰੀ ਅਜੀਤ ਪਵਾਰ ਨੇ ਰਾਜ ਵਿੱਚ ਏਪੀਐਮਸੀ ਮੰਡੀਆਂ ਨੂੰ ਮਜ਼ਬੂਤ ਕਰਨ ਲਈ 2000 ਕਰੋੜ ਰੁਪਏ ਵੀ ਦਿੱਤੇ ਹਨ। ਦੱਸਿਆ ਗਿਆ ਕਿ ਰਾਜ ‘ਚ ਲੱਗਭਗ 19000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜਟ ਵਿੱਚ ਕਈ ਵੱਡੇ ਐਲਾਨ ਵੀ ਕੀਤੇ ਗਏ ਹਨ।
ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ