Maharashtra home minister : ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਰਹੇ ਹਨ, ਨੇ ਸੋਮਵਾਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਨੇ ਟਵਿਟਰ ‘ਤੇ ਆਪਣਾ ਅਸਤੀਫਾ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਨੈਤਿਕ ਅਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ, ਮੁੱਖ ਮੰਤਰੀ ਊਧਵ ਠਾਕਰੇ ਨੂੰ ਅਪੀਲ ਹੈ ਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਉਨ੍ਹਾਂ ਨੂੰ ਪੱਦਮੁਕਤ (ਅਹੁਦਾ) ਕਰਨ।
ਉਨ੍ਹਾਂ ਦਾ ਅਸਤੀਫਾ ਬੰਬੇ ਹਾਈ ਕੋਰਟ ਵਲੋਂ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦੋਸ਼ਾਂ ਦੀ ਮੁੱਢਲੀ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਬੀਰ ਸਿੰਘ ਨੇ ਦੇਸ਼ਮੁਖ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪੁਲਿਸ ਅਧਿਕਾਰੀਆਂ ਨੂੰ ਵਸੂਲੀ ਦਾ ਟਾਰਗੇਟ ਦੇਣ ਬਾਰੇ ਕਿਹਾ ਸੀ। ਮਰਾਠੀ ਵਿੱਚ ਲਿਖੇ ਆਪਣੇ ਅਸਤੀਫ਼ੇ ਵਿੱਚ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਹੁਣ ਜਦੋਂ ਹਾਈ ਕੋਰਟ ਨੇ ਸੀਬੀਆਈ ਜਾਂਚ ਦਾ ਆਦੇਸ਼ ਦਿੱਤਾ ਹੈ, ਤਾਂ ਉਨ੍ਹਾਂ ਦਾ ਅਹੁਦੇ ਤੇ ਬਣੇ ਰਹਿਣਾ ਨੈਤਿਕ ਤੌਰ ‘ਤੇ ਚੰਗਾ ਨਹੀਂ, ਇਸ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਇਹ ਵੀ ਦੇਖੋ : BJP MLA Arun Narang ਦੇ ਹਲਕੇ ‘ਚ ਕਿਵੇਂ ਗਰਜੀ Sonia Maan , ਵਿਰੋਧ ਕਰਨ ਵਾਲੇ ਵੀ ਸੁਣ ਲੈਣ