maharashtra pune hospital icu ward fire : ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਸੂਬਿਆਂ ‘ਚੋਂ ਇੱਕ ਹੈ।ਮਹਾਰਾਸ਼ਟਰ ਦੇ ਪੁਣੇ ‘ਚ ਇੱਕ ਹਸਪਤਾਲ ਦੇ ਆਈ.ਸੀ.ਯੂ.ਵਾਰਡ’ਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ।ਜਾਣਕਾਰੀ ਮੁਤਾਬਕ ਇਹ ਅੱਗ ਪੁਣੇ ਛਾਉਣੀ ‘ਚ ਸਥਿਤ ਸਰਦਾਰ ਵੱਲਭ ਭਾਈ ਪਟੇਲ ਹਸਪਤਾਲ ‘ਚ ਲੱਗੀ ਹੈ।ਦੱਸਣਯੋਗ ਹੈ ਕਿ ਅੱਗ ਹਸਪਤਾਲ ਦੇ ਆਈ.ਸੀ.ਯੂ.ਵਾਰਡ ‘ਚ ਲੱਗੀ ਹੈ।ਦੱਸ ਦੇਈਏ ਕਿ ਫਾਇਰ ਬ੍ਰਿਗੇਡ ਦੀ ਤਿੰਨ ਗੱਡੀਆਂ ਘਟਨਾ ਸਥਾਨ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ‘ਚ ਇਕ ਹੋਟਲ ‘ਚ 9 ਅਗਸਤ ਦੀ ਸਵੇਰ ਅੱਗ ਲੱਗ ਗਈ ਸੀ। ਇਸ ਹੋਟਲ ਦੀ ਵਰਤੋਂ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਇਕ ਕਾਰਪੋਰੇਟ ਹਸਪਤਾਲ ਵਲੋਂ ਕੀਤਾ ਜਾ ਰਿਹਾ ਸੀ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋਈ ਸੀ, ਜਦੋਂ ਕਿ 20 ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। ਮ੍ਰਿਤਕਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 50 ਲੱਖ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਮਹੀਨੇ ਹੀ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ‘ਚ ਇਕ ਕੋਵਿਡ-19 ਦੇ ਹਸਪਤਾਲ ‘ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਾਹਤ ਫੰਡ ਤੋਂ ਹਾਦਸੇ ‘ਚ ਮਾਰੇ ਗਏ ਲੋਕਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।