ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ BJP ਵਿਧਾਇਕ ਦੇ ਬੇਟੇ ਸਣੇ 7 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ । ਪੁਲਿਸ ਅਧਿਕਾਰੀ ਅਨੁਸਾਰ ਬੀਤੀ ਰਾਤ ਕਰੀਬ 11.30 ਵਜੇ ਸੇਲਸੁਰਾ ਨੇੜੇ ਇੱਕ ਕਾਰ ਪੁਲ ਤੋਂ ਹੇਠਾਂ ਡਿੱਗ ਗਈ। ਜਿਸ ਕਾਰਨ BJP ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ਰਿਹਾਂਗਦਲੇ ਸਣੇ 7 ਵਿਦਿਆਰਥੀਆਂ ਦੀ ਮੌਤ ਹੋ ਗਈ । ਹਾਲਾਂਕਿ ਪੁਲਿਸ ਵੱਲੋਂ ਹਾਲੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਰਾਤ 11.30 ਵਜੇ ਦੀ ਹੈ । ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਕਾਰ ਦੀ ਰਫਤਾਰ ਤੇਜ਼ ਸੀ ਅਤੇ ਡਰਾਈਵਰ ਦਾ ਕੰਟਰੋਲ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ । ਜਿਸ ਕਾਰਨ ਵਿਦਿਆਰਥੀਆਂ ਦੀ ਮੌਤ ਹੋ ਗਈ, ਮ੍ਰਿਤਕ ਸਾਰੇ ਵਿਦਿਆਰਥੀ ਵਰਧਾ ਜ਼ਿਲ੍ਹੇ ਦੇ ਸਾਂਗਵੀ ਮੇਘੇ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ। ਇਹ ਵਿਦਿਆਰਥੀ ਦਿਓਲੀ ਤੋਂ ਵਰਧਾ ਜਾ ਰਹੇ ਸਨ ਤੇ ਰਸਤੇ ਵਿੱਚ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਵਿੱਚ ਅਵਿਸ਼ਕਾਰ ਰਿਹਾਂਗਦਲੇ (ਭਾਜਪਾ ਵਿਧਾਇਕ ਦਾ ਪੁੱਤਰ), ਨੀਰਜ ਚੌਹਾਨ, ਨਿਤੀਸ਼ ਸਿੰਘ, ਵਿਵੇਕ ਨੰਦਨ, ਪ੍ਰਤਿਊਸ਼ ਸਿੰਘ, ਸ਼ੁਭਮ ਜੇ ਤੇ ਪਵਨ ਸ਼ਕਤੀ ਸ਼ਾਮਿਲ ਹਨ।
ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ
ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਹੈ।
ਇਸ ਘਟਨਾ ਸਬੰਧੀ ਵਰਧਾ ਦੇ ਐਸਪੀ ਪ੍ਰਸ਼ਾਂਤ ਹੋਲਕਰ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਹਮਣੇ ਤੋਂ ਆ ਰਹੀ ਗੱਡੀ ਬੇਕਾਬੂ ਹੋ ਗਈ । ਹਾਦਸੇ ਵਿੱਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੀ ਹਾਲਤ ਦੇਖ ਕੇ ਹੀ ਹਾਦਸੇ ਦੀ ਤੀਬਰਤਾ ਦਾ ਪਤਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਹੋ ਕੇ ਪੁੱਲ ਦੀ ਰੇਲਿੰਗ ਤੋੜਦੇ ਹੋਏ ਹੇਠਾਂ ਨਦੀ ਵਿੱਚ ਜਾ ਡਿੱਗੀ ਤੇ ਇਸ ਹਾਦਸੇ ਵਿੱਚ 7 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: