ਗਾਂਧੀ ਜਯੰਤੀ ਦੇ ਮੌਕੇ ‘ਤੇ ਦੇਸ਼ ਭਰ ਵਿੱਚ ਪ੍ਰੋਗਰਾਮ ਆਯੋਜਿਤ ਕਰ ਕੇ ਬਾਪੂ ਨੂੰ ਯਾਦ ਕੀਤਾ ਜਾ ਰਿਹਾ ਹੈ। ਰਾਜਘਟ ‘ਤੇ ਬਾਪੂ ਨੂੰ ਸ਼ਰਧਾਂਜਲੀ ਦੇਣ ਲਈ ਨੇਤਾਵਾਂ ਦਾ ਜਮਾਵੜਾ ਲੱਗਿਆ ਹੋਇਆ ਹੈ। ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਰਾਜਘਾਟ ‘ਤੇ ਜਾ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਵੀ ਰਾਜਘਾਟ ਪਹੁੰਚੇ। ਪੀਐੱਮ ਮੋਦੀ ਨੇ 153ਵੀਂ ਜਯੰਤੀ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਨੇ ਇਸ ਮੌਕੇ ਲੋਕਾਂ ਨੂੰ ਖਾਦੀ ਤੇ ਹੱਥ ਨਾਲ ਬਣਾਏ ਗਏ ਉਤਪਾਦ ਖਰੀਦਣ ਦੀ ਵੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਮਹਾਤਮਾ ਗਾਂਧੀ ਦੀ ਜਯੰਤੀ ਦੇ ਮੌਕੇ ‘ਤੇ ਉਨ੍ਹਾਂ ਨਾਲ ਸਬੰਧਤ ਇੱਕ ਵੀਡੀਓ ਸੰਦੇਸ਼ ਸਾਂਝਾ ਕੀਤਾ । ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਗਾਂਧੀ ਜਯੰਤੀ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ । ਇਹ ਗਾਂਧੀ ਜਯੰਤੀ ਹੋਰ ਵੀ ਖਾਸ ਹੈ, ਕਿਉਂਕਿ ਭਾਰਤ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਹਮੇਸ਼ਾ ਬਾਪੂ ਦੇ ਆਦਰਸ਼ਾਂ ‘ਤੇ ਚੱਲਦੇ ਰਹੋ। ਮੈਂ ਤੁਹਾਨੂੰ ਸਾਰਿਆਂ ਨੂੰ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵਜੋਂ ਖਾਦੀ ਅਤੇ ਦਸਤਕਾਰੀ ਉਤਪਾਦ ਖਰੀਦਣ ਦੀ ਵੀ ਅਪੀਲ ਕਰਦਾ ਹਾਂ।
ਇਹ ਵੀ ਪੜ੍ਹੋ: ਇਮਰਾਨ ਖਾਨ ਦੀਆਂ ਵਧੀਆ ਮੁਸ਼ਕਲਾਂ, ਮਹਿਲਾ ਜੱਜ ‘ਤੇ ਟਿੱਪਣੀ ਦੇ ਮਾਮਲੇ ਵਿਚ ਗ੍ਰਿਫਤਾਰੀ ਵਾਰੰਟ ਜਾਰੀ
ਪੀਐੱਮ ਮੋਦੀ ਤੋਂ ਇਲਾਵਾ ਗਾਂਧੀ ਜਯੰਤੀ ਮੌਕੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਵੀ ਐਤਵਾਰ ਸਵੇਰੇ ਰਾਜਘਾਟ ਪਹੁੰਚੇ । ਉਨ੍ਹਾਂ ਨੇ ਬਾਪੂ ਦੀ ਸਮਾਧ ‘ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਯਾਦ ਕੀਤਾ।
ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਲਿਖਿਆ, “ਬਾਪੂ ਨੇ ਸਾਨੂ ਸੱਚ ਤੇ ਅਹਿੰਸਾ ਦੇ ਰਸਤੇ ‘ਤੇ ਚੱਲਣਾ ਸਿਖਾਇਆ ਹੈ। ਪ੍ਰੇਮ, ਈਰਖਾ ਤੇ ਮਨੁੱਖਤਾ ਦਾ ਅਰਥ ਸਮਝਾਇਆ ਹੈ। ਅੱਜ ਗਾਂਧੀ ਜਯੰਤੀ ਮੌਕੇ ਅਸੀਂ ਪ੍ਰਣ ਲੈਂਦੇ ਹਾਂ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਨੀ ਅਨਿਆਂ ਦੇ ਖਿਲਾਫ਼ ਇੱਕਜੁੱਟ ਕੀਤਾ ਸੀ, ਉਸੇ ਤਰ੍ਹਾਂ ਹੁਣ ਅਸੀਂ ਵੀ ਆਪਣਾ ਭਾਰਤ ਜੋੜਾਂਗੇ।”
ਦੱਸ ਦੇਈਏ ਕਿ 2 ਅਕਤੂਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਵੀ ਜਯੰਤੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ,”ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦੀ ਸਾਦਗੀ ਅਤੇ ਇਮਾਨਦਾਰੀ ਦੇ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ।”
ਵੀਡੀਓ ਲਈ ਕਲਿੱਕ ਕਰੋ -: