ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਮੱਲਿਕਾਰਜੁਨ ਖੜਗੇ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕੋਵਿਡ ਪੌਜੇਟਿਵ ਹੋਣ ਤੋਂ ਬਾਅਦ, ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ।
ਮੱਲਿਕਾਰਜੁਨ ਖੜਗੇ ਦੇ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਖੜਗੇ ਨੇ ਮੰਗਲਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਕੁੱਝ ਦਿਨ ਪਹਿਲਾਂ ਦਿੱਲੀ ਦਫ਼ਤਰ ਵਿੱਚ ਉਨ੍ਹਾਂ ਦੇ 5 ਕਰਮਚਾਰੀ ਵੀ ਕੋਰੋਨਾ ਪੌਜੇਟਿਵ ਪਾਏ ਗਏ ਸਨ। ਧਿਆਨ ਯੋਗ ਹੈ ਕਿ ਮੱਲਿਕਾਰਜੁਨ ਖੜਗੇ ਪੂਰੀ ਤਰ੍ਹਾਂ ਨਾਲ ਟੀਕਾਕਰਨ ਕਰ ਚੁੱਕੇ ਹਨ ਭਾਵ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਮੱਲਿਕਾਰਜੁਨ ਖੜਗੇ ਕੋਰੋਨਾ ਸੰਕਰਮਿਤ ਹੋਣ ਤੋਂ ਪਹਿਲਾਂ ਕਰਨਾਟਕ ਕਾਂਗਰਸ ਦੀ ਪਦਯਾਤਰਾ ਵਿੱਚ ਸ਼ਾਮਿਲ ਹੋਏ ਸਨ।
ਇਹ ਵੀ ਪੜ੍ਹੋ : ਉਲੰਪਿਕ ਤਗਮਾ ਜੇਤੂ ਸਾਇਨਾ ਨੇਹਵਾਲ ਹੋਈ ਉਲਟਫੇਰ ਦਾ ਸ਼ਿਕਾਰ, 20 ਸਾਲਾਂ ਮਾਲਵਿਕਾ ਨੇ ਦਿੱਤੀ ਮਾਤ
ਇਸ ਦੌਰਾਨ ਕਾਵੇਰੀ ਨਦੀ ਦੇ ਪਾਰ ਮੇਕੇਦਾਟੂ ਪ੍ਰੋਜੈਕਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਇਸ ਪਦਯਾਤਰਾ ਵਿੱਚ ਕੋਵਿਡ ਗਾਈਡਲਾਈਨ ਦੀ ਉਲੰਘਣਾ ਹੋਈ ਸੀ। ਜਿਸ ਤੋਂ ਬਾਅਦ ਖੜਗੇ ਅਤੇ ਸੂਬਾ ਪਾਰਟੀ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ, ਕਰਨਾਟਕ ਵਿਧਾਨ ਸਭਾ ਵਿੱਚ ਐਲਓਪੀ ਸਿੱਧਰਮਈਆ ਅਤੇ ਵੀਰੱਪਾ ਮੋਇਲੀ ਸਮੇਤ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਖਿਲਾਫ ਕੋਵਿਡ -19 ਪਾਬੰਦੀਆਂ ਦੀ ਉਲੰਘਣਾ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: