ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਹੁਣ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਲੱਗ ਗਈਆਂ ਹਨ। ਅਜਿਹੇ ਵਿੱਚ ਬਹੁਤ- ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਆਉਣਗੇ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਪੂਰੇ ਦੇਸ਼ ਲਈ ਮਸੀਹਾ ਬਣੇ ਫਿਲਮ ਅਦਾਕਾਰ ਸੋਨੂੰ ਸੂਦ ਦੀ ਮਾਲਵਿਕਾ ਸੂਦ ਨੇ ਰਾਜਨੀਤੀ ਵਿੱਚ ਐਂਟਰੀ ਮਾਰ ਲਈ ਹੈ, ਜਿਸਦਾ ਜਲਦ ਹੀ ਐਲਾਨ ਹੋ ਸਕਦਾ ਹੈ।
ਚਰਚਾ ਹੈ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸਦਾ ਐਲਾਨ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਚਰਚਾਵਾਂ ਅਨੁਸਾਰ ਮਾਲਵਿਕਾ ਸੂਦ ਨੂੰ ਕਾਂਗਰਸ ਪਾਰਟੀ ਮੋਗਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ, ਜਾਣੋ ਕਦੋਂ ਆਉਣਗੇ ਨਤੀਜੇ
ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਦੇ ਤੌਰ ‘ਤੇ ਕੀਤੀ ਗਈ ਨਿਯੁਕਤੀ ਨੂੰ 4 ਜਨਵਰੀ ਨੂੰ ਵਾਪਸ ਲੈ ਲਿਆ ਸੀ । ਚੋਣ ਕਮਿਸ਼ਨ ਨੇ ਚੋਣਾਂ ਵਿੱਚ ਵੋਟ ਪਾਉਣ ਨੂੰ ਉਤਸ਼ਾਹਿਤ ਕਰਨ ਲਈ ਸੋਨੂੰ ਸੂਦ ਨੂੰ ਸਟੇਟ ਆਈਕਨ ਬਣਾਇਆ ਸੀ। ਮਾਲਵਿਕਾ ਸੂਦ ਦੇ ਕਾਂਗਰਸ ਪਾਰਟੀ ਨਾਲ ਜੁੜਨ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਨੇ ਸੋਨੂੰ ਸੂਦ ਤੋਂ ਸਟੇਟ ਆਈਕਨ ਦਾ ਦਰਜਾ ਵਾਪਸ ਲੈ ਲਿਆ ਸੀ, ਤਾਂ ਕਿ ਰਾਜਨੀਤਿਕ ਪਾਰਟੀ ਇਸ ਨੂੰ ਮੁੱਦਾ ਨਾ ਬਣਾ ਸਕੇ।
ਵੀਡੀਓ ਲਈ ਕਲਿੱਕ ਕਰੋ -: