Mamata banerjee appeal to voting : ਪੱਛਮੀ ਬੰਗਾਲ ਅਤੇ ਅਸਾਮ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਬੰਗਾਲ ਦੇ 5 ਜ਼ਿਲ੍ਹਿਆਂ ਦੀਆਂ 30 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਾਲ ਦੇ ਲੋਕਾਂ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਦੇ ਤਹਿਤ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮਮਤਾ ਬੈਨਰਜੀ ਨੇ ਟਵਿੱਟਰ ‘ਤੇ ਲਿਖਿਆ ਕਿ ਮੈਂ ਬੰਗਾਲ ਦੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰਨ।
ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 30 ਸੀਟਾਂ ਲਈ ਸਖਤ ਸੁਰੱਖਿਆ ਦੇ ਵਿਚਕਾਰ ਸ਼ਨੀਵਾਰ ਸਵੇਰੇ 7 ਵਜੇ ਮਤਦਾਨ ਸ਼ੁਰੂ ਹੋਇਆ ਸੀ। ਇਨ੍ਹਾਂ ਸੀਟਾਂ ‘ਤੇ 731 ਤੋਂ ਵੱਧ ਵੋਟਰ 191 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਮਤਦਾਨ ਸ਼ਾਮ ਛੇ ਵਜੇ ਤੱਕ ਚੱਲੇਗਾ ਅਤੇ ਸਖਤ ਸੁਰੱਖਿਆ ਹੇਠ ਵੋਟਿੰਗ ਕਰਵਾਈ ਜਾ ਰਹੀ ਹੈ। ਪਰ ਬੰਗਾਲ ਦਾ ਬੌਸ ਕੌਣ ਬਣੇਗਾ ਇਹ ਫੈਸਲਾ 2 ਮਈ ਨੂੰ ਹੋਵੇਗਾ।