Mamata Banerjee criticises Modi: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ TMC ਮੁਖੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵੱਧਦੀ ਦਾੜ੍ਹੀ ਦੇਸ਼ ਵਿੱਚ ਅਰਥਵਿਵਸਥਾ ਦੇ ਜੋ ਹਾਲਾਤ ਹਨ, ਉਸ ਦੇ ਉਲਟ ਹਨ । ਪੱਛਮੀ ਮੇਦਿਨੀਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਚੋਣ ਰੈਲੀਆਂ ਵਿੱਚ ਸੰਬੋਧਿਤ ਕਰਦਿਆਂ ਮਮਤਾ ਬੈਨਰਜੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਧੋਖੇਬਾਜ਼ ਪਾਰਟੀ ਹੈ।
ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੀ ਨੰਦੀਗ੍ਰਾਮ ਸੀਟ ਤੋਂ ਚੋਣ ਲੜ ਰਹੀ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਨੇ ਕਿਹਾ ਕਿ ਉਹ ਇਸ ਵਿਧਾਨ ਸਭਾ ਸੀਟ ‘ਤੇ ਇੱਕ ਅਪ੍ਰੈਲ ਨੂੰ ਵੋਟਿੰਗ ਖਤਮ ਹੋਣ ਤੱਕ ਇੱਥੇ ਰਹੇਗੀ, ਕਿਉਂਕਿ ਅਜਿਹਾ ਖ਼ਦਸ਼ਾ ਹੈ ਭਾਜਪਾ ਦੀ ਹੋਰਨਾਂ ਸੂਬਿਆਂ ਤੋਂ ਲਿਆਂਦੇ ਗਏ ਗੁੰਡਿਆਂ ਦੇ ਦਮ ’ਤੇ ਵੋਟਾਂ ਲੁੱਟਣਾ ਦੀ ਯੋਜਨਾ ਹੈ।
ਇਸ ਤੋਂ ਇਲਾਵਾ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਦੀ ਹਾਲਤ ਬੇਹੱਦ ਖਰਾਬ ਹੈ। ਇੱਥੇ ਕੋਈ ਉਦਯੋਗਿਕ ਪ੍ਰਗਤੀ ਨਹੀਂ ਹੋ ਰਹੀ ਹੈ । ਨਰਿੰਦਰ ਮੋਦੀ ਜੀ ਦੀ ਦਾੜ੍ਹੀ ਤੋਂ ਇਲਾਵਾ ਹੋਰ ਕਿਸੇ ਚੀਜ਼ ਵਿੱਚ ਵਾਧਾ ਨਹੀਂ ਹੋਇਆ ਹੈ । ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਕਦੇ ਰਵਿੰਦਰ ਨਾਥ ਟੈਗੋਰ ਤਾਂ ਕਦੇ ਮਹਾਤਮਾ ਗਾਂਧੀ ਦੇ ਪਹਿਰਾਵੇ ਵਿੱਚ ਨਜ਼ਰ ਆਉਂਦੇ ਹਨ। ਉਹ ਦਿਨ ਦੂਰ ਨਹੀਂ ਜਦੋਂ ਪੂਰੇ ਦੇਸ਼ ਨੂੰ ਵੇਚ ਦਿੱਤਾ ਜਾਵੇਗਾ ਅਤੇ ਇਸ ਦਾ ਨਾਮਕਰਨ ਮੋਦੀ ਦੇ ਨਾਂ ’ਤੇ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਅਸੀਂ ਵਿਰੋਧੀ ਦਲ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰੁਝੇ ਹੋਏ ਹਾਂ ਅਤੇ ਅਜਿਹੇ ਵਿੱਚ ਭਾਜਪਾ ਸਰਕਾਰ ਉਪ ਰਾਜਪਾਲ ਨੂੰ ਵੱਧ ਸ਼ਕਤੀ ਦੇ ਕੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸੰਵਿਧਾਨਕ ਸ਼ਕਤੀਆਂ ਵਿੱਚ ਘੁਸਪੈਠ ਕਰਨ ਲਈ ਕਾਨੂੰਨ ਪਾਸ ਕਰ ਰਹੀ ਹੈ। ਇਹ ਸ਼ਰਮਨਾਕ ਹੈ। ਦੱਸ ਦੇਈਏ ਕਿ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਤਿੰਨ ਰੈਲੀਆਂ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਜਨਤਾ ਨੂੰ ਧਮਕਾਉਣ ਲਈ ਗੁੰਡੇ ਲਗਾਏ ਹੋਏ ਹਨ।
ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ