mamata banerjee cut petrol prices: ਪੱਛਮੀ ਬੰਗਾਲ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਪੈਟਰੋਲ ਦੇ ਭਾਅ ‘ਚ ਕਟੌਤੀ ਕਰ ਕੇ ਰਾਹਤ ਪ੍ਰਦਾਨ ਕੀਤੀ ਹੈ।ਮਮਤਾ ਬੈਨਰਜੀ ਸਰਕਾਰ ਨੇ ਸੂਬੇ ‘ਚ ਪੈਟਰੋਲ ਦੇ ਭਾਅ ‘ਚ ਪ੍ਰਤੀ ਲੀਟਰ 1 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ।ਇਹ ਭਾਅ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੇ।ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ,
ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪਿੱਛਲੇ 12 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਹੁਣ ਵਿਰੋਧੀ ਧਿਰ ਵੀ ਤੇਲ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਅੱਜ ਸਰਕਾਰ ਦਾ ਘਿਰਾਓ ਕਰਨ ਦੇ ਮੂਡ ਵਿੱਚ ਹੈ। ਇਸ ਕੜੀ ਵਿੱਚ ਅੱਜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਇੱਕ ਵੱਡੇ ਅੰਦੋਲਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਸਰਕਾਰ ਦੀ ਡੀਵਾਈਡ ਐਂਡ ਰੂਲ ਪੋਲਿਸੀ ਦੀਆਂ ਉੱਡਣਗੀਆਂ ਧੱਜੀਆਂ ਜੇ ਲੋਕੀ ਮੰਨ ਲੈਣ ਇਸ ਬੰਦੇ ਦੀਆਂ ਗੱਲਾਂ