Mamata banerjee targets modi government : ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕੋਰੋਨਾ ਦੀ ਰਫਤਾਰ ਵੀ ਤੇਜ਼ ਹੁੰਦੀ ਜਾ ਰਹੀ ਹੈ। ਇੱਕ ਪਾਸੇ, ਜਿੱਥੇ ਪੱਛਮੀ ਬੰਗਾਲ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ, ਉਥੇ ਦੂਜੇ ਪਾਸੇ ਰੈਲੀਆਂ ਅਤੇ ਰੋਡ ਸ਼ੋਅ ਵਿੱਚ ਅਜੇ ਵੀ ਭੀੜ ਇਕੱਠੀ ਹੋ ਰਹੀ ਹੈ। ਪਰ ਹੁਣ ਇਸ ਦੌਰਾਨ ਕੋਰੋਨਾ ਦੇ ਨਾਮ ‘ਤੇ ਮਮਤਾ ਬੈਨਰਜੀ ਨੇ ਟੀਕੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਵਿੱਚ ਵਾਹ-ਵਾਹੀ ਲੁੱਟਣ ਲਈ ਵੈਕਸੀਨ ਅਤੇ ਦਵਾਈਆਂ ਦੂਜੇ ਦੇਸ਼ਾਂ ਨੂੰ ਭੇਜੀਆਂ ਸਨ, ਜਿਸ ਕਾਰਨ ਦੇਸ਼ ਵਿੱਚ ਹੀ ਕਮੀ ਆ ਰਹੀ ਹੈ। ਇਸ ਤੋਂ ਪਹਿਲਾਂ ਕੱਲ੍ਹ, ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਪੱਛਮੀ ਬੰਗਾਲ ਲਈ ਟੀਕਿਆਂ ਅਤੇ ਦਵਾਈਆਂ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਦੇਸ਼ ਵਿੱਚ ਕੋਰੋਨਾ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰ ਦਿਨ ਪਿੱਛਲੇ ਦਿਨ ਨਾਲੋਂ ਜਿਆਦਾ ਨਵੇਂ ਕੋਰੋਨਾ ਕੇਸ ਦਰਜ ਕੀਤੇ ਜਾ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿੱਛਲੇ 24 ਘੰਟਿਆਂ ਵਿੱਚ 273,810 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 1619 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ, 1,44,178 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 261,500 ਨਵੇਂ ਕੇਸ ਆਏ ਸਨ। ਹਾਲਾਂਕਿ ਕੋਰੋਨਾ ਟੀਕਾ ਲਗਵਾਉਣ ਦੀ ਮੁਹਿੰਮ ਵੀ ਦੇਸ਼ ‘ਚ ਜਾਰੀ ਹੈ। 18 ਅਪ੍ਰੈਲ ਤੱਕ ਦੇਸ਼ ਭਰ ਵਿੱਚ 12 ਕਰੋੜ 38 ਲੱਖ 52 ਹਜ਼ਾਰ 566 ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ। ਪਿੱਛਲੇ ਦਿਨ 12 ਲੱਖ 30 ਹਜ਼ਾਰ ਟੀਕੇ ਲਗਾਏ ਗਏ ਸਨ। ਟੀਕੇ ਦੀ ਦੂਜੀ ਖੁਰਾਕ ਦੇਣ ਦੀ ਮੁਹਿੰਮ 13 ਫਰਵਰੀ ਨੂੰ ਸ਼ੁਰੂ ਹੋਈ ਸੀ। 1 ਅਪ੍ਰੈਲ ਤੋਂ, 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੀ ਟੀਕਾ ਲਗਾਇਆ ਜਾ ਰਿਹਾ ਹੈ।
ਇਹ ਵੀ ਦੇਖੋ : Delhi ‘ਚ ਅੱਜ ਤੋਂ ਮੁਕੰਮਲ lockdown! ਕੋਰੋਨਾ ਨੇ ਮਚਾਈ ਹਾਹਾਕਾਰ