ਵਿਧਾਨ ਸਭ ਚੋਣਾਂ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਤਰੂਘਨ ਸਿਨਹਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਟੀਐੱਮਸੀ ਵਿੱਚ ਸ਼ਾਮਿਲ ਹੋ ਗਏ ਹਨ । ਸ਼ਤਰੂਘਨ ਸਿਨਹਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਦੀਦੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਮਮਤਾ ਬੈਨਰਜੀ ਨੇ ਟਵੀਟ ਕਰ ਕੇ ਖੁਦ ਇਸਦੀ ਜਾਣਕਾਰੀ ਦਿੱਤੀ ਹੈ।
ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਲਿਖਿਆ ਕਿ ਇਹ ਐਲਾਨ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਸਾਬਕਾ ਕੇਂਦਰੀ ਮੰਤਰੀ ਸ਼ਤਰੂਘਨ ਸਿਨਹਾ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਉਹ ਲੋਕ ਸਭਾ ਚੋਣਾਂ ਵਿੱਚ ਆਸਨਸੋਲ ਤੋਂ ਸਾਡੇ ਉਮੀਦਵਾਰ ਹੋਣਗੇ । ਉਨ੍ਹਾਂ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਵਾਇਰਲ ਹੋ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਦੱਸ ਦੇਈਏ ਕਿ ਸ਼ਤਰੂਘਨ ਸਿਨਹਾ ਸਾਲ 2019 ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸੀਟ ਨਾ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ । ਇਸ ਤੋਂ ਬਾਅਦ ਹੁਣ ਉਨ੍ਹਾਂ ਨੇ ਕਾਂਗਰਸ ਛੱਡ ਕੇ ਤ੍ਰਿਣਮੂਲ (ਆਲ ਇੰਡੀਆ ਤ੍ਰਿਣਮੂਲ ਕਾਂਗਰਸ) ਦੀ ਹਮਾਇਤ ਕੀਤੀ ਹੈ । ਸ਼ਤਰੂਘਨ ਸਿਨਹਾ 2003 ਵਿੱਚ ਵਾਜਪਾਈ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: