ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫਤ ਟੀਕਾਕਰਨ ਕਰਨ ਦਾ ਫੈਸਲਾ ਬਹੁਤ ਸਮਾਂ ਪਹਿਲਾਂ ਲਿਆ ਜਾਣਾ ਚਾਹੀਦਾ ਸੀ ਅਤੇ ਦੇਰੀ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਬਾਲਗਾਂ ਨੂੰ ਮੁਫਤ ਵੈਕਸੀਨ ਦੇਣ ਦੇ ਐਲਾਨ ‘ਤੇ ਬੈਨਰਜੀ ਨੇ ਕਿਹਾ ਕਿ ਰਾਜਾਂ ਦੀਆਂ ਅਪੀਲ ਸੁਣਨ ਵਿਚ ਉਨ੍ਹਾਂ ਨੂੰ ਚਾਰ ਮਹੀਨੇ ਲੱਗ ਗਏ ।
ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ। ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਲਿਖਿਆ ਕਿ ਫਰਵਰੀ 2021 ਅਤੇ ਇਸ ਤੋਂ ਬਾਅਦ ਕਈ ਵਾਰ ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਾਰਿਆਂ ਨੂੰ ਮੁਫਤ ਟੀਕਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ । ਇਸ ਵਿੱਚ ਉਨ੍ਹਾਂ ਨੂੰ ਚਾਰ ਮਹੀਨੇ ਲੱਗ ਗਏ ਅਤੇ ਬਹੁਤ ਦਬਾਅ ਹੇਠ ਉਨ੍ਹਾਂ ਨੇ ਅੰਤ ਵਿੱਚ ਸਾਡੀ ਗੱਲ ਸੁਣੀ ਅਤੇ ਜੋ ਅਸੀਂ ਲੰਮੇ ਸਮੇਂ ਤੋਂ ਕਹਿੰਦੇ ਆ ਰਹੇ ਸੀ ਉਸਨੂੰ ਲਾਗੂ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਭਾਰਤ ਦੇ ਲੋਕਾਂ ਦੀ ਸਿਹਤ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਸੀ । ਬਦਕਿਸਮਤੀ ਨਾਲ ਪ੍ਰਧਾਨ ਮੰਤਰੀ ਵੱਲੋਂ ਲਏ ਗਏ ਦੇਰੀ ਨਾਲ ਲਏ ਗਏ ਫੈਸਲੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀਆਂ ਜਾਨਾਂ ਗਵਾਣੀਆਂ ਪਈਆਂ ।
ਇਹ ਵੀ ਪੜ੍ਹੋ: ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ
ਉਮੀਦ ਹੈ ਕਿ ਇਸ ਵਾਰ ਟੀਕਾਕਰਨ ਮੁਹਿੰਮ ਦਾ ਬਿਹਤਰ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਦਾ ਧਿਆਨ ਦਿੱਤਾ ਜਾਵੇਗਾ ਨਾ ਕਿ ਪ੍ਰਚਾਰ ‘ਤੇ ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਦਿਨ ਐਲਾਨ ਕੀਤਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾਕਰਨ ਲਈ ਰਾਜਾਂ ਨੂੰ 21 ਜੂਨ ਤੋਂ ਮੁਫਤ ਕੋਰੋਨਾ ਟੀਕਾ ਦਿੱਤਾ ਜਾਵੇਗਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੇਸ਼ ਵਿੱਚ ਟੀਕੇ ਦੀ ਸਪਲਾਈ ਵਿੱਚ ਕਾਫ਼ੀ ਵਾਧਾ ਹੋਵੇਗਾ।