Mamta banerjees assets decreased : ਪੱਛਮੀ ਬੰਗਾਲ ‘ਚ ਕੁੱਝ ਸਮੇਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੰਗਾਲ ‘ਚ ਸੱਤਾਧਾਰੀ TMC ਅਤੇ ਕੇਂਦਰ ਦੇ ਵਿੱਚ ਸੱਤਾਧਾਰੀ BJP ਵਿਚਕਾਰ ਇਸ ਵਾਰ ਮੁੱਖ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਕਾਰ ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜਾਇਦਾਦ ਵਿੱਚ ਸਾਲ 2016 ਦੀਆਂ ਵਿਧਾਨ ਸਭਾ ਚੋਣਾਂ ‘ਚ ਐਲਾਨੀਆਂ ਜਾਇਦਾਦਾਂ ਦੇ ਮੁਕਾਬਲੇ 45.08 ਫੀਸਦੀ ਦੀ ਕਮੀ ਆਈ ਹੈ। ਇਸ ਵਾਰ, ਮਮਤਾ ਬੈਨਰਜੀ ਨੰਦੀਗਰਾਮ ਸੀਟ ਤੋਂ ਚੋਣ ਲੜ ਰਹੀ ਹੈ, ਮਮਤਾ ਬੈਨਰਜੀ ਨੇ ਨਾਮਜ਼ਦਗੀ ਪੱਤਰਾਂ ਵਿੱਚ ਆਪਣੀ ਜਾਇਦਾਦ 16,72,352 ਰੁਪਏ ਦੱਸੀ ਹੈ। ਤ੍ਰਿਣਮੂਲ ਕਾਂਗਰਸ (ਟੀਐਮਸੀ) ਸੁਪਰੀਮੋ ਨੇ 2016 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਜਾਇਦਾਦ 30,45,013 ਰੁਪਏ ਦੱਸੀ ਸੀ। ਪਿੱਛਲੀ ਵਾਰ ਉਨ੍ਹਾਂ ਨੇ ਭਵਾਨੀਪੁਰ ਸੀਟ ਤੋਂ ਚੋਣ ਲੜੀ ਸੀ।
ਇਸ ਵਾਰ ਪੱਛਮੀ ਬੰਗਾਲ ਵਿੱਚ ਕੁੱਲ ਅੱਠ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਵਿੱਚ 27 ਮਾਰਚ ਨੂੰ ਵੋਟਿੰਗ ਹੋਵੇਗੀ। ਜਦਕਿ ਅੱਠਵੇਂ ਅਤੇ ਅੰਤਿਮ ਪੜਾਅ ਵਿੱਚ 29 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ ਬਾਕੀ ਪੰਜ ਰਾਜਾਂ ਦੇ ਨਾਲ ਹੀ ਦੋ ਮਈ ਨੂੰ ਇੱਕੋ ਸਮੇਂ ਐਲਾਨੇ ਜਾਣਗੇ।