Mamta said BJP workers : ਪੱਛਮੀ ਬੰਗਾਲ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਪੱਛਮੀ ਬੰਗਾਲ ਵਿੱਚ ਅੱਜ ਯਾਨੀ ਕਿ ਮੰਗਲਵਾਰ ਨੂੰ ਤੀਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ । ਅੱਜ ਬੰਗਾਲ ਵਿੱਚ ਅੱਜ ਕੁੱਲ 31 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸ਼ੁਰੂ ਹੁੰਦੇ ਹੀ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿੱਚ ਦੋਸ਼ਾਂ ਅਤੇ ਵਿਰੋਧਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਹੁਣ ਵੋਟਿੰਗ ਦੇ ਵਿਚਕਾਰ ਮਮਤਾ ਬੈਨਰਜੀ ਨੇ ਭਾਜਪਾ ਵਰਕਰਾਂ ਉੱਤੇ ਗੰਭੀਰ ਦੋਸ਼ ਲਗਾਏ ਹਨ। ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਭਾਜਪਾ ਵਰਕਰਾਂ ਨੇ ਜ਼ਬਰਦਸਤੀ ਪੋਲਿੰਗ ਸਟੇਸ਼ਨਾਂ ‘ਤੇ ਕਬਜ਼ਾ ਕਰ ਲਿਆ ਹੈ। ਉਹ ਟੀਐਮਸੀ ਵਰਕਰਾਂ ‘ਤੇ ਵੀ ਹਮਲਾ ਕਰ ਰਹੇ ਹਨ।
ਇਸ ਤੋਂ ਕੁੱਝ ਸਮਾਂ ਪਹਿਲਾ ਟੀਐਮਸੀ ਉਮੀਦਵਾਰ ਸੁਜਾਤਾ ਮੰਡਲ ‘ਤੇ ਹਮਲਾ ਹੋਇਆ ਹੈ। ਟੀਐਮਸੀ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ‘ਤੇ ਇੱਟਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕ ਮਾਸਕ ਵਿੱਚ ਆਏ ਸਨ, ਜਿਨ੍ਹਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਅੱਜ ਬੰਗਾਲ ਅਤੇ ਅਸਾਮ ਵਿੱਚ ਤੀਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ, ਜਦਕਿ ਕੇਰਲ, ਪੁਡੂਚੇਰੀ, ਤਾਮਿਲਨਾਡੂ ਦੀਆਂ ਸਾਰੀਆਂ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।