Manipur PLA terrorists: ਮਨੀਪੁਰ ਵਿੱਚ ਫੌਜ ਦੇ ਜਵਾਨਾਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂ ਕਿ 6 ਜਵਾਨ ਜ਼ਖਮੀ ਹੋ ਗਏ ਹਨ । ਇਹ ਘਟਨਾ ਬੁੱਧਵਾਰ ਰਾਤ ਰਾਜਧਾਨੀ ਇੰਫਾਲ ਤੋਂ 95 ਕਿਲੋਮੀਟਰ ਦੂਰ ਚੰਦੇਲ ਜ਼ਿਲ੍ਹੇ ਵਿੱਚ ਵਾਪਰੀ। ਇਹ ਇੱਕ ਪਹਾੜੀ ਇਲਾਕਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਪਹਿਲਾਂ IED ਵਿਸਫੋਟ ਕੀਤਾ ਅਤੇ ਫਿਰ ਫੌਜ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਜ਼ਖਮੀ ਹੋਏ ਜਵਾਨਾਂ ਨੂੰ ਇੰਫਾਲ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਅਨੁਸਾਰ ਮਨੀਪੁਰ ਦੇ ਸਥਾਨਕ ਅੱਤਵਾਦੀ ਸਮੂਹ ਪੀਪਲਜ਼ ਲਿਬਰੇਸ਼ਨ ਆਰਮੀ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਅੱਤਵਾਦੀਆਂ ਦੀ ਭਾਲ ਲਈ ਫੌਜ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਭਾਰਤ-ਮਿਆਂਮਾਰ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਵੀ ਚੰਦੇਲ ਜ਼ਿਲ੍ਹੇ ਵਿੱਚ ਹੀ ਅਸਾਮ ਰਾਈਫਲਜ਼ ਕੈਂਪ ‘ਤੇ ਹਮਲਾ ਕੀਤਾ ਸੀ। ਅੱਤਵਾਦੀਆਂ ਨੇ ਮਿਲਟਰੀ ਕੈਂਪ ਵਿੱਚ ਬੰਬ ਸੁੱਟੇ ਸਨ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋਈ ਸੀ । ਪਰ ਇਸ ਹਮਲੇ ਵਿੱਚ ਕੋਈ ਵੀ ਜਵਾਨ ਸ਼ਹੀਦ ਨਹੀਂ ਹੋਇਆ ਸੀ ।