ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ 14 ਜੁਲਾਈ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ, ਜਿਸ ‘ਤੇ ਅਦਾਲਤ ਨੇ ਸੁਣਵਾਈ ਲਈ ਸਹਿਮਤੀ ਦਿੱਤੀ। ਸਿੰਘਵੀ ਨੇ ਦੱਸਿਆ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਪਿਛਲੇ ਦਿਨੀਂ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀ 7.40% ਜਾਇਦਾਦ ਜ਼ਬਤ ਕੀਤੀ ਸੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਗਈ ਹੈ। ਸਿਸੋਦੀਆ ਦੇ ਨਾਲ-ਨਾਲ ਹੋਰ ਦੋਸ਼ੀਆਂ ਅਮਨਦੀਪ ਢੱਲ, ਰਾਜੇਸ਼ ਜੋਸ਼ੀ ਅਤੇ ਗੌਤਮ ਮਲਹੋਤਰਾ ਦੀ 52.24 ਕਰੋੜ ਰੁਪਏ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਫਰਵਰੀ ‘ਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਸ਼ਰਾਬ ਨੀਤੀ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਮਾਰਚ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।