ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘਪਲੇ ਵਿਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। 21 ਮਈ ਨੂੰ ਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇਹੋਏ ਸੁਪਰੀਮ ਕੋਰਟ ਤੋਂ ਸੀਬੀਆਈ ਤੇ ਈਡੀ ਮਾਮਲੇ ਵਿਚ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਭਲਕੇ ਸੁਣਵਾਈ ਹੋਵੇਗੀ। ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਨਾਮਨਜ਼ੂਰ ਕਰਦੇ ਹੋਏ ਆਪਣੇ ਫੈਸਲੇ ਵਿਚ ਕਿਹਾ ਸੀ ਕਿ ਉਹ ਕਥਿਤ ਤੌਰ ‘ਤੇ ਇਲੈਕਟ੍ਰਾਨਿਕ ਸਬੂਤਾਂ ਸਣੇ ਮਹੱਤਵਪੂਰਨ ਸਬੂਤਾਂ ਨੂੰ ਨਸ਼ਟ ਕਰਨ ਵਿਚ ਸ਼ਾਮਲ ਸਨ।
ਇਹ ਵੀ ਪੜ੍ਹੋ : ਦਿੱਲੀ ‘ਚ ਚੱਲਦੀ ਟ੍ਰੇਨ ਵਿਚ ਅੱ/ਗ ਲੱਗਣ ਨਾਲ ਮਚੀ ਹਫੜਾ-ਦਫੜੀ, ਯਾਤਰੀ ਸੁਰੱਖਿਅਤ
ਦਿੱਲੀ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਵੀ ਸਿਸੋਦੀਆ ਨੂੰ ਝਟਕਾ ਦਿੱਤਾ ਸੀ। ਕੋਰਟ ਨੇ ਹੁਣ ਖਤਮ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਤੇ ਇਸ ਨੂੰ ਲਾਗੂ ਕਰਨ ਵਿਚ ਬੇਨਿਯਮੀਆਂ ਸਬੰਧੀ ਸੀਬੀਆਈ ਤੇ ਈਡੀ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ।