ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਮਨ ਭੇਜਿਆ ਹੈ । ਉਨ੍ਹਾਂ ਨੂੰ ਸੀਬੀਆਈ ਨੇ ਸੋਮਵਾਰ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ED ਨੇ ਹਾਲ ਹੀ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਸੀ । ਈਡੀ ਨੇ ਮਨੀਸ਼ ਸਿਸੋਦੀਆ ਦੇ ਕਰੀਬੀ ਸਮੀਰ ਮਹਿੰਦਰੂ ਨੂੰ ਗ੍ਰਿਫਤਾਰ ਕੀਤਾ ਸੀ।
ਸੰਮਨ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਮੇਰੇ ਘਰ ਵਿੱਚ14 ਘੰਟੇ ਸੀਬੀਆਈ ਦੀ ਰੇਡ ਕਰਵਾਈ, ਕੁਝ ਵੀ ਨਹੀਂ ਨਿਕਲਿਆ । ਮੇਰੇ ਪਿੰਡ ਵਿੱਚ ਵੀ ਇਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਇਨ੍ਹਾਂ ਨੇ ਮੈਨੂੰ ਕੱਲ੍ਹ ਸਵੇਰੇ 11 ਵਜੇ CBI ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾਵਾਂਗਾ ਤੇ ਆਪਣਾ ਪੂਰਾ ਸਹਿਯੋਗ ਦੇਵਾਂਗਾ । ਸੱਤਿਆਮੇਵ ਜਯਤੇ।”
ਇਹ ਵੀ ਪੜ੍ਹੋ: ਮੰਤਰੀ ਬਲਜੀਤ ਕੌਰ ਦੀ ਸਕਿਓਰਿਟੀ ਵਾਲੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, 2 ਹੋਏ ਫੱਟੜ
ਦੱਸ ਦੇਈਏ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ’ਤੇ ਗੰਭੀਰ ਦੋਸ਼ ਲੱਗੇ ਹਨ । ਬੀਤੀ 19 ਅਗਸਤ ਨੂੰ ਸ਼ਰਾਬ ਘਪਲੇ ਵਿੱਚ CBI ਨੇ ਮਨੀਸ਼ ਸਿਸੋਦੀਆ ਦੇ ਘਰ ਸਣੇ ਦੂਜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ । ਇਸ ਮਾਮਲੇ ਵਿੱਚ ਜਾਂਚ ਏਜੰਸੀ ਨੇ ਸਿਸੋਦੀਆ ਤੋਂ ਇਲਾਵਾ 14 ਹੋਰ ਲੋਕਾਂ ਨੂੰ ਦੋਸ਼ੀ ਬਣਾਇਆ ਹੈ । ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਸਕਸੈਨਾ ਨੇ ਸਿਸੋਦੀਆ ਖਿਲਾਫ਼ CBI ਜਾਂਚ ਦੀ ਮੰਗ ਕੀਤੀ ।
ਵੀਡੀਓ ਲਈ ਕਲਿੱਕ ਕਰੋ -: