2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
ਇੰਨ੍ਹਾਂ ਹੀ ਨਹੀਂ ਕਿਹਾ ਜਾ ਰਿਹਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਸਾ ਪੰਜਾਬ ਤੋਂ ਭਾਜਪਾ ਦੇ ਲਈ ਚੋਣਾਂ ਵੀ ਲੜ ਸਕਦੇ ਹਨ। ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਬਰਾੜ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਰਹੇ ਹਨ।
ਸਿਰਸਾ ਦਿੱਲੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਸਿਰਸਾ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਠੀਕ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਨਾਲ ਹੀ DSGMC ਦੀਆਂ ਅੰਦਰੂਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸਿਰਸਾ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: