ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇੱਕ ਮਾਡਲ ਦੇ ਫੋਟੋਸ਼ੂਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨ ਸਰਕਾਰ ਨੂੰ ਇਸ ‘ਤੇ ਰੋਕ ਲਗਾਉਣ ਲਈ ਕਿਹਾ ਹੈ। ਉਨ੍ਹਾਂ ਇਸ ਪਵਿੱਤਰ ਸਥਾਨ ਨੂੰ ਪਿਕਨਿਕ ਸਪਾਟ ਨਾ ਬਣਨ ਦੇਣ ਦੀ ਮੰਗ ਕੀਤੀ ਹੈ।
ਦਰਅਸਲ, ਮਨਜਿੰਦਰ ਸਿਰਸਾ ਨੇ ਮਾਡਲ ਦੀ ਫੋਟੋ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ‘ਤੇ ਅਜਿਹਾ ਵਿਵਹਾਰ ਬੇਅਦਬੀ ਹੈ। ਪਾਕਿਸਤਾਨ ਸਰਕਾਰ ਵੱਲੋਂ ਇਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਬੇਅਦਬੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਇਹ ਮਾਡਲ ਪਾਕਿਸਤਾਨ ਵਿੱਚ ਆਪਣੇ ਧਰਮ ਦੇ ਧਾਰਮਿਕ ਸਥਾਨ ‘ਤੇ ਅਜਿਹਾ ਫੋਟੋਸ਼ੂਟ ਕਰਵਾ ਸਕਦੀ ਹੈ?
ਮਨਜਿੰਦਰ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ । ਪਾਕਿਸਤਾਨ ਦੇ ਲੋਕਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਪਿਕਨਿਕ ਸਪਾਟ ਬਣਾਉਣ ਦੇ ਰੁਝਾਨ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ ।
ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ
ਇਨ੍ਹਾਂ ਵਾਇਰਲ ਹੋਈਆਂ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮਾਡਲ ਨੇ ਸਿੱਖ ਪਰੰਪਰਾ ਅਨੁਸਾਰ ਆਪਣਾ ਸਿਰ ਵੀ ਨਹੀਂ ਢੱਕਿਆ ਹੈ । ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਇਸ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: