ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 90ਵਾਂ ਜਨਮ ਦਿਨ ਹੈ। ਡਾ. ਮਨਮੋਹਨ ਸਿੰਘ ਦੇ ਜਨਮਦਿਨ ਮੌਕੇ ਪੀਐਮ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ । ਇਸ ਮੌਕੇ PM ਮੋਦੀ ਨੇ ਵੀ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮਦਿਨ ਦੀ ਵਧਾਈਐ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ । ਮੈਂ ਪ੍ਰਮਾਤਮਾ ਅੱਗੇ ਉਸਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਅਰਦਾਸ ਕਰਦਾ ਹਾਂ।”
ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ । ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ,” ਭਾਰਤ ਦੇ ਸਭ ਤੋਂ ਉੱਤਮ ਸਿਆਸਤਦਾਨਾਂ ਵਿੱਚੋਂ ਇੱਕ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ । ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੀ ਨਿਮਰਤਾ, ਸਮਰਪਣ ਅਤੇ ਯੋਗਦਾਨ ਦੀਆਂ ਕੁਝ ਸਮਾਨਤਾਵਾਂ ਹਨ । ਉਹ ਮੇਰੇ ਤੇ ਹੋਰ ਕਰੋੜਾਂ ਭਾਰਤੀਆਂ ਲਈ ਪ੍ਰੇਰਨਾ ਸਰੋਤ ਹਨ । ਮੈਂ ਉਸਦੀ ਚੰਗੀ ਸਿਹਤ ਅਤੇ ਖੁਸ਼ੀ ਲਈ ਪ੍ਰਾਰਥਨਾ ਕਰਦਾ ਹਾਂ।”
ਇਹ ਵੀ ਪੜ੍ਹੋ: ਈਰਾਨ : ਹਿਜਾਬ ਪ੍ਰਦਰਸ਼ਨ ‘ਚ ਵਾਲ ਖੋਲ੍ਹਣ ਵਾਲੀ 20 ਸਾਲਾਂ ਕੁੜੀ ਦਾ ਕਤਲ, ਪੁਲਿਸ ਨੇ ਮਾਰੀਆਂ 6 ਗੋਲੀਆਂ
ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਵੰਡ ਤੋਂ ਪਹਿਲਾਂ ਪੰਜਾਬ ਦੇ ਗਾਹ ਪਿੰਡ ਵਿੱਚ ਹੋਇਆ ਸੀ । ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਕੈਂਬਰਿਜ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ । ਲਗਾਤਾਰ ਦੋ ਵਾਰ (2004-2014) ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ । ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਹੈ ਜਿਸਨੂੰ 1990 ਦੇ ਦਹਾਕੇ ਵਿੱਚ ਵਿਆਪਕ ਸੁਧਾਰਾਂ ਦੀ ਸ਼ੁਰੂਆਤ ਕਰਨ ਦਾ ਸਿਹਰਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: