Manmohan Singh tests positive: ਪਿਛਲੇ ਸਾਲ ਵਾਂਗ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ, ਹੁਣ ਖ਼ਬਰ ਆ ਰਹੀ ਹੈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਉਨ੍ਹਾਂ ਨੂੰ ਦਿੱਲੀ ਸਥਿਤ AIIMS ਵਿੱਚ ਭਰਤੀ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ 88 ਸਾਲਾਂ ਮਨਮੋਹਨ ਸਿੰਘ ਕੋਰੋਨਾ ਵਾਇਰਸ ਵੈਕਸੀਨ ਦੀਆਂ ਦੋਨੋ ਡੋਜ਼ ਲੈ ਚੁੱਕੇ ਹਨ। AIIMS ਵੱਲੋਂ ਇੱਕ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਮਨਮੋਹਨ ਸਿੰਘ ਨੂੰ ਟਰੋਮਾ ਸੈਂਟਰ ਵਿੱਚ ਭਰਤੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ। ਦਿਨੋਂ-ਦਿਨ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ। ਐਤਵਾਰ ਨੂੰ ਦਿੱਲੀ ਵਿੱਚ 25,462 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ, ਜਦਕਿ ਇਸ ਦੌਰਾਨ 161 ਮਰੀਜ਼ਾਂ ਨੇ ਦਮ ਤੋੜ ਦਿੱਤਾ।
ਇਹ ਵੀ ਦੇਖੋ: ਅੰਮ੍ਰਿਤਸਰ ਦੇ ਹਸਪਤਾਲ ‘ਚ ਬੁਰਾ ਹਾਲ, ਆਕਸੀਜਨ ਦੀ ਕਮੀ ਕਾਰਨ ਤੜਫ ਰਹੇ ਮਰੀਜ਼, ਖੌਫਨਾਕ ਤਸਵੀਰਾਂ