ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਸਾਲ 2023 ਵਿੱਚ ਮਨ ਕੀ ਬਾਤ ਪ੍ਰੋਗਰਾਮ ਦਾ ਇਹ ਪਹਿਲਾ ਐਪੀਸੋਡ ਹੈ, ਜੋ ਸਵੇਰੇ 11 ਵਜੇ ਪ੍ਰਸਾਰਿਤ ਕੀਤਾ ਜਾਵੇਗਾ । ਸਾਲ ਦੇ ਪਹਿਲੇ ਐਪੀਸੋਡ ਵਿੱਚ ਪੀਐੱਮ ਮੋਦੀ ਦੇਸ਼ ਵਾਸੀਆਂ ਨਾਲ ਨਵੇਂ ਭਾਰਤ ਦੀ ਤਰੱਕੀ ਦੀ ਕਹਾਣੀ ਸਾਂਝੀ ਕਰਨਗੇ। ਇਸ ਦੇ ਨਾਲ ਪ੍ਰਧਾਨ ਮੰਤਰੀ ਦੇਸ਼ ਦੇ ਵਿਕਾਸ ਲਈ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਦੇਸ਼ ਦੇ ਵਿਕਾਸ ਨੂੰ ਲੈ ਕੇ ਨਵੇਂ ਸਾਲ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਗੱਲਬਾਤ ਕਰਨਗੇ।
ਇਸ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਜਵਾਰ, ਬਾਜਰਾ, ਸਾਵਾਂ, ਕੋਦੋ, ਰਾਗੀ ਵਰਗੇ ਮੋਟੇ ਅਨਾਜ ਤੇ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਦੇ ਬਾਰੇ ਗੱਲ ਕਰਨਗੇ। ਪੀਏਮਮ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਨੇ ਸਾਲ 2023 ਨੀ ਇੰਟਰਨੈਸ਼ਨਲ ਈਅਰ ਆਫ਼ ,ਮਿਲੇਟਸ ਯਾਨੀ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ ਐਲਾਨਣ ਦਾ ਪ੍ਰਸਤਾਵ ਰੱਖਿਆ ਸੀ, ਜਿਸਨੂੰ ਸੰਯੁਕਤ ਰਾਸ਼ਟਰ ਮਹਾਸਭਾ ਬੇ ਸਵੀਕਾਰ ਕੀਤਾ ਸੀ। ਪੀਐੱਮ ਮੋਦੀ ਭਾਰਤ ਨੂੰ ਮੋਟੇ ਅਨਾਜ ਦੇ ਹੱਬ ਦੇ ਤੌਰ ‘ਤੇ ਵਿਕਸਿਤ ਕਰਨ ਦਾ ਵਿਜ਼ਨ ਹੈ।
ਇਹ ਵੀ ਪੜ੍ਹੋ: ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ
ਜ਼ਿਕਰਯੋਗ ਹੈ ਕਿ ਪੀਐੱਮ ਮਹੀਨੇ ਦੇ ਆਖਰੀ ਐਤਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੁਨੀਆ ਨਾਲ ਜੁੜੀਆਂ ਕਈ ਗੱਲਾਂ ਦੇਸ਼ ਵਾਸੀਆਂ ਦੇ ਸਾਹਮਣੇ ਰੱਖਦੇ ਹਨ। ਸਾਲ 2022 ਦੇ ਆਖਰੀ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਵਾਤਾਵਰਨ ਨਾਲ ਜੁੜੀਆਂ ਗੱਲਾਂ ਦਾ ਜ਼ਿਕਰ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਹੋਰ ਮੁੱਦਿਆਂ ‘ਤੇ ਵੀ ਆਪਣੀ ਗੱਲ ਰੱਖੀ ਸੀ। ਇਸ ਦੌਰਾਨ ਪੀਐੱਮ ਮੋਦੀ ਨੇ ਕੋਰੋਨਾ ਮਹਾਮਾਰੀ ਦੇ ਵਧਣ ਦਾ ਜ਼ਿਕਰ ਕਰਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਸੀ।
ਦੱਸ ਦੇਈਏ ਕਿ ਉੱਥੇ ਹੀ ਮਨ ਕੀ ਬਾਤ ਪ੍ਰੋਗਰਾਮ ਦਾ 100ਵਾਂ ਐਪੀਸੋਡ ਅਪ੍ਰੈਲ ਮਹੀਨੇ ਵਿੱਚ ਹੋਣ ਵਾਲਾ ਹੈ। ਇਸ ਐਪੀਸੋਡ ਲਈ ਕੇਂਦਰ ਸਰਕਾਰ ਨੇ ਲੋਗੋ ਅਤੇ ਜਿੰਗਲ ਬਣਾਉਣ ਦਾ ਮੁਕਾਬਲਾ ਰੱਖਿਆ ਹੈ। ਇਹ ਮੁਕਾਬਲਾ 18 ਜਨਵਰੀ ਤੋਂ ਸ਼ੁਰੂ ਹੋ ਚੁੱਕਿਆ ਹੈ, ਜਿਸ ਲਈ ਲੋਕ ਆਪਣੇ ਲੋਗੋ ਅਤੇ ਜਿੰਗਲਜ਼ ਜਮ੍ਹਾਂ ਕਰਵਾ ਰਹੇ ਹਨ। ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 1 ਫਰਵਰੀ ਹੈ। ਇਸ ਮੁਕਾਬਲੇ ਵਿਚ ਹਿੱਸਾ ਲੈਣ ਲਈ ਤੁਸੀਂ ਆਸਾਨੀ ਨਾਲ mygov.in ‘ਤੇ ਅਪਲਾਈ ਕਰ ਸਕਦੇ ਹੋ ਅਤੇ ਸਬਮਿਟ ਕਰ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: