ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 82ਵੇਂ ਸੰਸਕਰਣ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਹੈ। ਆਮ ਤੌਰ ‘ਤੇ ਇਹ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਂਦਾ ਹੈ ਪਰ ਇਸ ਵਾਰ ਇਹ ਚੌਥੇ ਐਤਵਾਰ ਨੂੰ ਹੋਵੇਗਾ ।
ਮਨ ਕੀ ਬਾਤ ਪ੍ਰੋਗਰਾਮ ਦਾ ਪ੍ਰਸਾਰਣ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਾਰੇ ਨੈਟਵਰਕਾਂ ਅਤੇ ਆਲ ਇੰਡੀਆ ਰੇਡੀਓ ਨਿਊਜ਼ ਅਤੇ ਮੋਬਾਈਲ ਐਪ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ। ਪੀਐੱਮ ਮੋਦੀ ਨੇ ਸ਼ਨੀਵਾਰ ਨੂੰ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਲੋਕਾਂ ਤੋਂ ਪ੍ਰੋਗਰਾਮ ਲਈ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਮੰਗੇ ਸਨ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ ਕੈਪਟਨ, ਪੰਜਾਬ ‘ਚ ਗਠਜੋੜ ਦਾ ਸੁਪਨਾ ਦੇਖ ਰਹੀ BJP ਨੂੰ ਦਿੱਤਾ ਕਰਾਰਾ ਜਵਾਬ
ਦੱਸ ਦੇਈਏ ਕਿ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਮਨ ਕੀ ਬਾਤ ਪ੍ਰੋਗਰਾਮ 24 ਅਕਤੂਬਰ ਨੂੰ ਹੋਵੇਗਾ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਹੀਨੇ ਦੇ ਐਪੀਸੋਡ ਲਈ ਵਿਚਾਰ ਸਾਂਝੇ ਕਰਨ ਲਈ ਸੱਦਾ ਦਿੰਦਾ ਹਾਂ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਵੈਕਸੀਨ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਦੇਸ਼ ਵਿੱਚ 100 ਕਰੋੜ ਤੋਂ ਜ਼ਿਆਦਾ ਡੋਜ਼ ਲੱਗ ਚੁੱਕੀ ਹੈ। ਇਸ ਟੀਚੇ ਨੂੰ ਹਾਸਿਲ ਕਰ ਕੇ ਦੇਸ਼ ਨੇ ਇਤਿਹਾਸ ਰਚ ਦਿੱਤਾ ਹੈ। ਜਿਸਦੇ ਮੱਦੇਨਜ਼ਰ ਪੀਐੱਮ ਮੋਦੀ ਟੀਕਾਕਰਨ ਪ੍ਰੋਗਰਾਮ ‘ਤੇ ਵੀ ਗੱਲਬਾਤ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: