ਹਰਿਆਣਾ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣ ਲੜਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਨਾਵਾਂ ਵਿਚਾਲੇ ਨਾਇਬ ਸੈਣੀ ਅਤੇ ਸੰਜੇ ਭਾਟੀਆ ਚਰਚਾ ਵਿੱਚ ਹਨ।
ਹਰਿਆਣਾ ਦੀ ਭਾਜਪਾ ਸਰਕਾਰ ਦੀ ਕੈਬਨਿਟ ਅੱਜ ਸਮੂਹਿਕ ਤੌਰ ‘ਤੇ ਅਸਤੀਫ਼ਾ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹੀ ਵਿਧਾਇਕ ਦਲ ਦੀ ਬੈਠਕ ਹੋਵੇਗੀ ਅਤੇ ਹਰਿਆਣਾ ਸਰਕਾਰ ਦੀ ਕੈਬਨਿਟ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਹੋਵੇਗਾ।
ਇਹ ਵੀ ਪੜ੍ਹੋ : PM ਮੋਦੀ ਨੇ ਗੁਜਰਾਤ ‘ਚ 10 ਵੰਦੇ ਭਾਰਤ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ, ਕਰੋੜਾਂ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹੁਣ ਹਰਿਆਣਾ ‘ਚ ਭਾਜਪਾ ਅਤੇ ਜੇਜੇਪੀ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ। ਜੇਜੇਪੀ ਨੂੰ ਨਵੀਂ ਕੈਬਨਿਟ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਹਰਿਆਣਾ ਵਿੱਚ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: