ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਮਨੋਜ ਤਿਵਾੜੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਨੋਜ ਨੇ ਦੱਸਿਆ ਕਿ ਲੱਛਣ ਦਿਖਾਈ ਦੇਣ ਤੋਂ ਬਾਅਦ ਉਹ ਪਹਿਲਾਂ ਹੀ ਆਪਣੇ ਆਪ ਨੂੰ ਏਕਾਂਤਵਾਸ ਕਰ ਚੁੱਕੇ ਸੀ।
ਮਨੋਜ ਤਿਵਾੜੀ ਨੇ ਲਿਖਿਆ, “ਮੈਂ 2 ਜਨਵਰੀ ਦੀ ਰਾਤ ਤੋਂ ਬਿਮਾਰ ਮਹਿਸੂਸ ਕਰ ਰਿਹਾ ਸੀ। ਹਲਕੇ ਬੁਖਾਰ ਅਤੇ ਜ਼ੁਕਾਮ ਕਾਰਨ ਮੈਂ ਕੱਲ੍ਹ ਉੱਤਰਾਖੰਡ-ਰੁਦਰਪੁਰ ਮੁਹਿੰਮ ਲਈ ਵੀ ਨਹੀਂ ਜਾ ਸਕਿਆ। ਮੈਂ ਅੱਜ ਟੈਸਟ ਵਿੱਚ ਪੌਜੇਟਿਵ ਆਇਆ ਹਾਂ। ਸਾਵਧਾਨੀ ਵਰਤਦਿਆਂ, ਮੈਂ ਕੱਲ੍ਹ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਸੀ, ਕਿਰਪਾ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਧਿਆਨ ਰੱਖੋ।”
ਇਹ ਵੀ ਪੜ੍ਹੋ : ਦਿੱਲੀ ਦੇ CM ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ਿਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਮਨੋਜ ਤਿਵਾੜੀ ਤੋਂ ਪਹਿਲਾਂ ਸਵੇਰੇ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਨੇ ਲਿਖਿਆ ਸੀ ਕਿ, “ਮੇਰੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ, ਹਲਕੇ ਲੱਛਣ ਹੋਣ ਕਾਰਨ ਮੈਂ ਫਿਲਹਾਲ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ। ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।”
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
