Mask is compulsory in car : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਵੱਧ ਰਹੀ ਤਬਾਹੀ ਦੇ ਵਿਚਕਾਰ ਦਿੱਲੀ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹੁਣ ਦਿੱਲੀ ਦੇ ਹਰ ਵਿਅਕਤੀ ਲਈ ਮਾਸਕ ਪਾਉਣਾ ਜ਼ਰੂਰੀ ਹੋ ਗਿਆ ਹੈ। ਅਦਾਲਤ ਨੇ ਇਹ ਨਿਰਦੇਸ਼ ਬੁੱਧਵਾਰ ਨੂੰ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ ਹਨ। ਜਸਟਿਸ ਪ੍ਰਤਿਭਾ ਸਿੰਘ ਨੇ ਆਦੇਸ਼ ਦਿੱਤਾ ਹੈ ਕਿ ਦਿੱਲੀ ਵਿੱਚ ਹਰ ਕਿਸੇ ਲਈ ਮਾਸਕ ਪਾਉਣਾ ਲਾਜ਼ਮੀ ਹੈ। ਆਰਡਰ ਦੇ ਅਨੁਸਾਰ, ਜੇ ਕੋਈ ਵਿਅਕਤੀ ਇਕੱਲਾ ਵੀ ਡ੍ਰਾਇਵਿੰਗ ਕਰ ਰਿਹਾ ਹੈ, ਤਾਂ ਉਸ ਨੂੰ ਵੀ ਮਾਸਕ ਪਾਉਣਾ ਪਵੇਗਾ। ਅਦਾਲਤ ਦਾ ਕਹਿਣਾ ਹੈ ਕਿ ਜੇ ਕੋਈ ਵਾਹਨ ਭਾਵੇ ਉਸ ਵਿੱਚ ਇੱਕ ਵਿਅਕਤੀ ਹੀ ਬੈਠਾ ਹੋਵੇ, ਤਾਂ ਇਹ ਵੀ ਇੱਕ ਜਨਤਕ ਜਗ੍ਹਾ ਹੈ। ਇਸ ਸਥਿਤੀ ਵਿੱਚ ਵੀ ਮਾਸਕ ਲਾਜ਼ਮੀ ਹੈ।
ਦੱਸ ਦੇਈਏ ਜੇ ਕੋਈ ਵਿਅਕਤੀ ਦਿੱਲੀ ਵਿੱਚ ਇੱਕਲਾ ਡ੍ਰਾਈਵਿੰਗ ਕਰ ਰਿਹਾ ਹੈ ਭਾਵ ਕਰ ਵਿੱਚ ਕੋਈ ਦੂਜਾ ਵਿਅਕਤੀ ਨਹੀਂ ਹੈ ਅਤੇ ਉਸਨੇ ਮਾਸਕ ਨਹੀਂ ਲਗਾਇਆ, ਤਾਂ ਉਸ ਦਾ 2000 ਦਾ ਚਲਾਨ ਕੱਟਿਆ ਜਾਂਦਾ ਹੈ। ਇਸ ਚਲਾਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਕੋਰੋਨਾ ਕਾਰਨ ਕਾਰ ਵਿੱਚ ਵੀ ਮਾਸਕ ਪਾਉਣਾ ਜ਼ਰੂਰੀ ਹੈ। ਸੜਕ ‘ਤੇ ਕਿਸੇ ਵੀ ਵਾਹਨ ਨੂੰ ਇਹ ਕਹਿ ਕੇ ਨਹੀਂ ਬਚਾਇਆ ਜਾ ਸਕਦਾ ਕਿ ਇਹ ਇੱਕ ਨਿੱਜੀ ਵਾਹਨ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਕੁੱਝ ਦਿਨਾਂ ਤੋਂ ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਸੰਕਟ ਬੇਕਾਬੂ ਹੋ ਗਿਆ ਹੈ। ਪਿੱਛਲੇ ਦਿਨੀਂ ਦਿੱਲੀ ਵਿੱਚ ਕੁੱਲ 5100 ਕੋਰੋਨਾ ਕੇਸ ਦਰਜ ਕੀਤੇ ਗਏ ਹਨ, ਜੋ ਕਿ ਪਿੱਛਲੇ 6 ਮਹੀਨਿਆਂ ਵਿੱਚ ਸਭ ਤੋਂ ਵੱਡਾ ਅੰਕੜਾ ਹੈ। ਇਹੀ ਕਾਰਨ ਹੈ ਕਿ ਦਿੱਲੀ ਵਿੱਚ ਸਖਤੀ ਵਧਾ ਦਿੱਤੀ ਗਈ ਹੈ।