ਯੂਪੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਚੋਣਾਂ ਤੋਂ ਪਹਿਲਾਂ ਗੱਠਜੋੜ ਅਤੇ ਸਮੀਕਰਨ ਸਾਧਣ ਦੀਆਂ ਰਾਜਨੀਤਿਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
ਬਿਹਾਰ ਅਤੇ ਬੰਗਾਲ ਤੋਂ ਬਾਅਦ ਯੂਪੀ ਵਿੱਚ ਵੀ ਪੈਰ ਪਸਾਰਨ ਦੀ ਤਿਆਰੀ ਕਰ ਰਹੇ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਿਮਿਨ (AIMIM ) ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (BSP) ਵਿਚਕਾਰ ਗੱਠਜੋੜ ਦੇ ਕਿਆਸ ਲਗਾਏ ਜਾ ਰਹੇ ਸਨ।
ਪਰ ਇਸੇ ਵਿਚਾਲੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਗੱਠਜੋੜ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ । ਮਾਇਆਵਤੀ ਨੇ ਕਿਹਾ ਹੈ ਕਿ ਕੱਲ੍ਹ ਤੋਂ ਇਹ ਖਬਰਾਂ ਆ ਰਹੀਆਂ ਹਨ ਕਿ ਓਵੈਸੀ ਦੀ ਪਾਰਟੀ AIMIM ਅਤੇ BSP ਮਿਲ ਕੇ ਯੂਪੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ।
ਇਹ ਵੀ ਪੜ੍ਹੋ: PM ਮੋਦੀ ਅੱਜ ਸਵੇਰੇ 11 ਵਜੇ ਆਪਣੀ ਮਨ ਕੀ ਬਾਤ ਦੇ 78ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ
ਇਹ ਖ਼ਬਰ ਪੂਰੀ ਤਰ੍ਹਾਂ ਝੂਠੀ, ਗੁੰਮਰਾਹ ਕਰਨ ਵਾਲੀ ਅਤੇ ਤੱਥਹੀਣ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ ਅਤੇ BSP ਇਸ ਖ਼ਬਰ ਦੀ ਸਖਤ ਨਿਖੇਧੀ ਕਰਦੀ ਹੈ । ਮਾਇਆਵਤੀ ਨੇ ਸਪੱਸ਼ਟ ਕੀਤਾ ਕਿ BSP ਇਕੱਲੇ ਯੂਪੀ ਦੀਆਂ ਚੋਣਾਂ ਲੜੇਗੀ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ BSP ਕਿਸੇ ਵੀ ਪਾਰਟੀ ਨਾਲ ਕਿਸੇ ਗੱਠਜੋੜ ਵਿੱਚ ਨਹੀਂ ਲੜੇਗੀ, ਭਾਵ ਪਾਰਟੀ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ।
ਇਹ ਵੀ ਦੇਖੋ: ਕਿਸਾਨਾਂ ਲਈ 30 ਕਰੋੜ ਦਾ ਹੋਟਲ ਦਾਨ ਕਰਨ ਵਾਲੇ ਦੇ ਹੱਕ ‘ਚ ਡਟੇ ਸੁਖਬੀਰ ਸਿੰਘ ਬਾਦਲ