ਕੇਂਦਰ ਵੱਲੋਂ ਤਿੰਨੋ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਐਲਾਨ ‘ਤੇ ਬਸਪਾ ਮੁਖੀ ਮਾਇਆਵਤੀ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਸ਼ਨੀਵਾਰ ਨੂੰ ਉਨ੍ਹਾਂ ਕਿਹਾ ਕੇਂਦਰ ਦਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਇੱਕ ਤਿੱਖੇ ਅੰਦੋਲਨ ਤੋਂ ਬਾਅਦ ਆਇਆ ਹੈ ਅਤੇ ਅਸੀਂ ਇਸਦਾ ਸਵਾਗਤ ਕਰਦੇ ਹਾਂ।
ਮਾਇਆਵਤੀ ਵੱਲੋਂ ਇਸ ਸਬੰਧੀ ਟਵੀਟ ਵੀ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਤਿੱਖੇ ਅੰਦੋਲਨ ਦੇ ਬਾਅਦ ਤਿੰਨੋ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਪਰ ਇਸਨੂੰ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਦੱਸ ਕੇ ਭਾਜਪਾ ਸਰਕਾਰ ਦੀ ਨੀਅਤ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਬਾਰੇ ਕੁਝ ਹੋਰ ਫੈਸਲੇ ਜ਼ਰੂਰੀ ਹਨ ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
ਇਸ ਤੋਂ ਅੱਗੇ ਇੱਕ ਹੋਰ ਟਵੀਟ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਫਸਲ ਦਾ ਘੱਟ ਤੋਂ ਘੱਟ ਮੁੱਲ ਤੈਅ ਕਰਨ ਲਈ ਇੱਕ ਨਵਾਂ ਕ਼ਾਨੂਨ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਨੂੰ ਦੇਸ਼ ਦੀ ਆਨ, ਬਾਨ ਤੇ ਸ਼ਾਨ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਛੱਡ ਕੇ ਅੰਦੋਲਨਕਾਰੀ ਕਿਸਾਨਾਂ ‘ਤੇ ਦਰਜ ਬਾਕੀ ਸਾਰੇ ਬਾਕੀ ਸਾਰੇ ਮੁਕੱਦਮਿਆਂ ਨੂੰ ਵੀ ਵਾਪਸ ਲੈਣਾ ਚਾਹੀਦਾ ਹੈ।
ਦੱਸ ਦੇਈਏ ਕਿ ਇਸ ਵਿਚਾਲੇ ਮਾਇਆਵਤੀ ਵੱਲੋਂ ਕਾਂਗਰਸ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੇਸ਼ ਨੇ ਇੰਦਰਾ ਗਾਂਧੀ ਦੀ ਸਰਕਾਰ ਸਮੇਂ ਹੰਕਾਰ ਤੇ ਤਾਨਾਸ਼ਾਹੀ ਵਾਲੇ ਰਵੱਈਏ ਆਦਿ ਨੂੰ ਝੇਲਿਆ ਹੈ, ਪਰ ਹੁਣ ਪਹਿਲਾਂ ਵਾਲ਼ੀ ਸਥਿਤੀ ਦੇਸ਼ ਵਿੱਚ ਪੈਦਾ ਨਾ ਹੋਵੇ, ਅਜਿਹੀ ਦੇਸ਼ ਨੂੰ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: