Mayawati twitter reaction : ਇੱਕ ਪਾਸੇ ਜਿੱਥੇ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਟਰੈਕਟਰ ਰੈਲੀ ਦੀਆ ਤਿਆਰੀ ਵਿੱਚ ਜੁਟੇ ਹੋਏ ਹਨ, ਉੱਥੇ ਦੂਜੇ ਪਾਸੇ ਸੱਤਾਧਾਰੀ ਪਾਰਟੀ ਭਾਜਪਾ ‘ਤੇ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 61 ਵਾਂ ਦਿਨ ਹੈ। ਇਸ ਦੇ ਨਾਲ-ਨਾਲ ਸਿਆਸਤ ਵੀ ਜਾਰੀ ਹੈ। ਹੁਣ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਦੁਹਰਾਇਆ ਹੈ। ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਗਣਤੰਤਰ ਦਿਵਸ ਮੌਕੇ ਕੋਈ ਨਵੀਂ ਪਰੰਪਰਾ ਸ਼ੁਰੂ ਨਾ ਹੋਵੇ।
ਬਸਪਾ ਪ੍ਰਧਾਨ ਮਾਇਆਵਤੀ ਨੇ ਸੋਮਵਾਰ ਨੂੰ ਟਵੀਟ ਕੀਤਾ, “ਬਸਪਾ ਫਿਰ ਕੇਂਦਰ ਸਰਕਾਰ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀਆ ਮੰਗਾਂ ਮੰਨਣ, ਖਾਸ ਕਰਕੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਪੂਰਾ ਕਰਨ ਲਈ ਬੇਨਤੀ ਕਰ ਰਹੀ ਹੈ, ਤਾਕਿ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਕਿਸੇ ਨਵੀਂ ਪਰੰਪਰਾ ਦੀ ਸ਼ੁਰੂਆਤ ਨਾ ਹੋਵੇ, ਅਤੇ ਨਾ ਹੀ ਦਿੱਲੀ ਪੁਲਿਸ ਦੇ ਖਦਸ਼ੇ ਅਨੁਸਾਰ ਕੋਈ ਗਲਤ ਜਾਂ ਅਣਸੁਖਾਵੀਂ ਘਟਨਾ ਵਾਪਰੇ।” ਬਸਪਾ ਪ੍ਰਧਾਨ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਪਹਿਲਾਂ ਵੀ ਕਿਸਾਨਾਂ ਦੇ ਹਿੱਤ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।
ਇਹ ਵੀ ਦੇਖੋ : ਮੋਰਚੇ ‘ਵਿਚ ਖੁੱਲ ਗਏ ਥਾਨ, ਦੇਖੋ ਕਿੰਝ ਪੱਗਾਂ ਬੰਨ ਖਿੱਚੀ ਜਾ ਰਹੀ 26 ਦੀ ਤਿਆਰੀ ..