ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਕਾਫੀ ਕਹਿਰ ਮਚਾਇਆ ਹੈ। ਦੇਸ਼ ਦੇ ਹਰ ਸੂਬੇ ਵਿੱਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਕੋਰੋਨਾ ਕਾਲ ਦੌਰਾਨ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਇਸ ਵਿਚਕਾਰ ਮੱਧ ਪ੍ਰਦੇਸ਼ ਦੇ ਡਾਕਟਰੀ ਸਿੱਖਿਆ ਮੰਤਰੀ ਵਿਸ਼ਵਾਸ ਸਾਰੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਚਕਾਰ ਕੋਈ ਤੁਲਨਾ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੇ ਅਸੀਂ ਇਸ ਨਾਲ ਗੱਲ ਨਾਲ ਵਿਚਾਰ ਵਟਾਂਦਰੇ ਸ਼ੁਰੂ ਕਰਦੇ ਹਾਂ ਤਾਂ ਅਸੀਂ ਸਹੀ ਦਿਸ਼ਾ ਵੱਲ ਨਹੀਂ ਜਾਵਾਂਗੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲੋਕਾਂ ਦੀ ਨਾਰਾਜ਼ਗੀ ਕੋਰੋਨਾ ਨਾਲ ਸਬੰਧਿਤ ਹੈ, ਕੇਂਦਰ ਸਰਕਾਰ ਨੇ ਪੂਰੇ ਜੋਸ਼ ਨਾਲ ਕੰਮ ਕੀਤਾ ਹੈ। ਦੇਸ਼ ਵਿੱਚ ਯੋਜਨਾਬੱਧ ਤਰੀਕੇ ਨਾਲ ਪ੍ਰਬੰਧਨ ਦੀ ਕੋਸ਼ਿਸ਼ ਕੀਤੀ, ਭਾਵੇਂ ਇਹ ਟੀਕਾ ਪ੍ਰਬੰਧਨ ਹੋਵੇ ਜਾਂ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਇਹ ਸ਼ਲਾਘਾਯੋਗ ਕਦਮ ਹੈ।
ਇਹ ਵੀ ਪੜ੍ਹੋ : ਦੇਸ਼ ਵਿੱਚ ਮੁਫਤ ਟੀਕਾਕਰਨ ਬੰਦ ਪਰ ਪ੍ਰਾਈਵੇਟ ਹਸਪਤਾਲਾਂ ‘ਚ ਜਾਰੀ, AAP ਆਗੂ ਅਤਿਸ਼ੀ ਨੇ ਪੁੱਛਿਆ- ਕੀ ਕੇਂਦਰ ਸਰਕਾਰ ਕਰ ਰਹੀ ਹੈ ਘੁਟਾਲਾ ?
ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸੇ ਨੂੰ ਇਸ ਗੱਲ ਦਾ ਕੋਈ ਧਿਆਨ ਨਹੀਂ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਇਸ ਤਰ੍ਹਾਂ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਦੇ ਨਹੀਂ ਕਿਹਾ ਕਿ ਕੋਰੋਨਾ ਹੁਣ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਅਸੀਂ ਕੁੱਝ ਨਾ ਕੁੱਝ ਗੈਰ ਜ਼ਿੰਮੇਵਾਰ ਹੋ ਗਏ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਦੂਜੇ ਵਿਕਸਤ ਦੇਸ਼ਾਂ ਨਾਲ ਭਾਰਤ ਬਾਰੇ ਗੱਲ ਕਰਦੇ ਹਾਂ, ਤਦ ਸਾਡੇ ਦੇਸ਼ ਦੀ ਸਥਿਤੀ ਬਿਲਕੁਲ ਵੱਖਰੀ ਹੈ ਕਿਉਂਕਿ ਇੱਥੇ ਆਬਾਦੀ ਕਾਫੀ ਹੈ। ਸਾਰੰਗ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਹਰ ਸਿਸਟਮ ਛੋਟਾ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੱਧ ਪ੍ਰਦੇਸ਼ ਵਿੱਚ ਪੂਰੀ ਜ਼ਿੰਮੇਵਾਰੀ ਲਈ ਹੈ। ਵਿਸ਼ਵਾਸ ਸਾਰੰਗ ਨੇ ਦੱਸਿਆ ਕਿ ਜਿਥੇ ਭਾਜਪਾ ਦੀ ਸਰਕਾਰ ਨਹੀਂ ਹੈ, ਉਥੇ ਦੀ ਸਰਕਾਰ ਕੇਂਦਰ ਸਰਕਾਰ ‘ਤੇ ਭਾਂਡਾ ਭੰਨਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਦੇਖੋ : MLA Pargat Singh ਨੂੰ ਧਮਕਾਉਣ ਵਾਲੇ ਇਲਜ਼ਾਮਾਂ ‘ਤੇ ਕੈਪਟਨ ਸੰਦੀਪ ਸੰਧੂ ਦੀ ਸਫਾਈ,ਗਿਲੇ-ਸ਼ਿਕਵਿਆਂ ‘ਤੇ ਸੁਣੋ ਕੀ ਬੋਲੇ