ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਫਿਰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਿਕ ਮੁਫਤੀ ਨੂੰ ਗੁਪਕਰ ਰੋਡ ‘ਤੇ ਸਥਿਤ ਉਨ੍ਹਾਂ ਦੇ ਫੇਅਰਵਿਊ ਸਥਿਤ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਘਰ ਦੇ ਗੇਟ ‘ਤੇ ਮੋਬਾਈਲ ਬੰਕਰ ਵੀ ਲਗਾਇਆ ਗਿਆ ਹੈ। ਅਕਤੂਬਰ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਮੁਫਤੀ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿਸ ਬਾਰੇ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।
ਦਰਅਸਲ ਅੱਜ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਕੋਰ ਗਰੁੱਪ ਦੀ ਮੀਟਿੰਗ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਮੱਦੇਨਜ਼ਰ ਮੁਫਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਸ਼ੋਪੀਆਂ ਜਾਣ ਵਾਲੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ। ਹਾਲਾਂਕਿ ਹਿਰਾਸਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: