ਜੰਮੂ -ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਧਿਆਨ ਦੇਣ ਲਈ ਕਿਹਾ ਹੈ। ਮੁਫਤੀ ਨੇ ਪੁੰਛ ਜ਼ਿਲ੍ਹੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਤਾਲਿਬਾਨ ਭਾਰਤ ਵਿੱਚ ਨਹੀਂ, ਬਲਕਿ ਅਫਗਾਨਿਸਤਾਨ ਵਿੱਚ ਹੈ। ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁੱਦਿਆਂ ‘ਤੇ ਹੋਣਾ ਚਾਹੀਦਾ ਹੈ। ਪੁੰਛ ਦੇ ਸੌਰਨਕੋਟ ਖੇਤਰ ਵਿੱਚ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਕਿਹਾ, “ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨੇ ਉੱਤੇ ਬੈਠੇ ਹਨ। ਸਰਕਾਰ ਦਾ ਮੁੱਖ ਫੋਕਸ ਕਿਸਾਨਾਂ ਦੇ ਮੁੱਦੇ ‘ਤੇ ਹੋਣਾ ਚਾਹੀਦਾ ਹੈ।”
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ।
ਇਹ ਵੀ ਦੇਖੋ :ਵੰਡ ਵੇਲੇ 100 ਸਾਲ ਪੁਰਾਣੇ ਖੰਡੇ ਨਾਲ ਬਚਾਇਆ ਸੀ ਸਾਰਾ ਪਿੰਡ, ਸੁਣੋ ਪਹਿਲਵਾਨਾਂ ਦੀ ਅਨੋਖੀ ਕਹਾਣੀ