Migrant workers bus accident in tikamgarh : ਪਿੱਛਲੇ ਸਾਲ ਵਾਂਗ ਇਸ ਸਾਲ ਵੀ ਸੂਬਿਆਂ ਦੇ ਪਾਬੰਦੀਆਂ ਵਧਾਉਣ ਦੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਆਪਣੇ-ਆਪਣੇ ਪਿੰਡਾਂ ਨੂੰ ਪਰਤ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਨੇ ਦਿੱਲੀ, ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਮਿੰਨੀ-ਲੌਕਡਾਊਨ ਕਾਰਨ ਪਰਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਘਰ ਜਾਣ ਨੂੰ ਲੈ ਕੇ ਹੜਕੰਪ ਮਚਿਆ ਹੋਇਆ ਹੈ। ਇਸ ਕਾਰਨ ਕਈ ਥਾਵਾਂ ਤੋਂ ਹਾਦਸੇ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਹੁਣ ਇਸ ਦੌਰਾਨ ਇੱਕ ਮੰਦਭਾਗੀ ਖਬਰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਆ ਰਹੀ ਹੈ, ਜਿੱਥੇ ਪਰਵਾਸੀ ਮਜ਼ਦੂਰਾਂ ਨਾਲ ਭਰੀ ਇੱਕ ਬੱਸ ਪਲਟ ਗਈ ਹੈ, ਜਿਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਆਪਣੀ ਸਮਰੱਥਾ ਨਾਲੋਂ ਓਵਰਲੋਡ ਸੀ ਅਤੇ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇੱਕ ਬੱਸ ਦਿੱਲੀ ਦੇ ਟੀਕਮਗੜ ਅਤੇ ਛਤਰਪੁਰ ਤੋਂ ਰਵਾਨਾ ਹੋਈ ਸੀ। ਇਸ ਬੱਸ ਵਿੱਚ ਪ੍ਰਵਾਸੀ ਮਜ਼ਦੂਰ ਸਨ। ਇਸ ਬੱਸ ਐਮਪੀ ਦੇ ਗਵਾਲੀਅਰ ਜ਼ਿਲ੍ਹੇ ਦੇ ਜਰਸੀ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਦੇਖੋ : ਰੁਲਦੂ ਸਿੰਘ ਮਾਨਸਾ ਨੇ ਕਿਹਾ ਜੇ ਇੰਦਰਾ ਗਾਂਧੀ ਦੀ ਐਮਰਜੰਸੀ ਨਹੀਂ, ਤਾਂ ਮੋਦੀ ਦੀ ਵੀ ਨਹੀਂ ਰਹਿਣੀ