ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਕਿਨੌਰ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.4 ਮਾਪੀ ਗਈ । ਜ਼ਮੀਨ ਹੇਠ ਇਸ ਦੀ ਡੂੰਘਾਈ 19 ਕਿਲੋਮੀਟਰ ਸੀ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਵੀਰਵਾਰ ਸਵੇਰੇ 10.46 ਵਜੇ ਦੋ ਵਾਰ ਹਲਕੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਮਗਰੋਂ ਲੋਕ ਘਬਰਾ ਕੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ । ਕਿਨੌਰ ਜ਼ਿਲ੍ਹਾ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਭਾਵ ਜ਼ੋਨ 5 ਵਿੱਚ ਆਉਂਦਾ ਹੈ । ਇਸ ਕਾਰਨ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: