ਤਾਮਿਲਨਾਡੂ ਦੇ ਮੰਤਰੀ ਪੀਕੇ ਸ਼ੇਖਰ ਬਾਬੂ ਦੀ ਧੀ ਜੈਕਲਿਆਣੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਸੁਰੱਖਿਆ ਲਈ ਬੈਂਗਲੁਰੂ ਵਿੱਚ ਉੱਚ ਪੁਲਿਸ ਅਧਿਕਾਰੀ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ੇਖਰ ਬਾਬੂ ਐਮ ਕੇ ਸਟਾਲਿਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਹਿੰਦੂ ਧਾਰਮਿਕ ਅਤੇ ਚੈਰੀਟੇਬਲ ਐਂਡੋਮੈਂਟਸ ਦੇ ਮੰਤਰੀ ਹਨ। ਮੰਤਰੀ ਦੀ ਨਵ-ਵਿਆਹੀ ਧੀ ਨੇ ਇੱਕ ਕਾਰੋਬਾਰੀ ਨਾਲ ਫਰਾਰ ਹੋਣ ਤੋਂ ਬਾਅਦ ਬੈਂਗਲੁਰੂ ਵਿੱਚ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਹੈ। ਪੀਕੇ ਸ਼ੇਖਰ ਬਾਬੂ ਦੀ ਧੀ ਜੈਕਲਿਆਣੀ ਨੇ ਬੈਂਗਲੁਰੂ ਸਿਟੀ ਪੁਲਿਸ ਕਮਿਸ਼ਨਰ ਕਮਲ ਪੰਤ ਦੇ ਸਾਹਮਣੇ ਸੁਰੱਖਿਆ ਦੀ ਅਪੀਲ ਕੀਤੀ। ਜੈਕਲਿਆਣੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦਾ ਵਿਆਹ ਸਤੀਸ਼ ਕੁਮਾਰ ਨਾਲ ਹੋਇਆ ਹੈ ਅਤੇ ਦੋਵਾਂ ਦਾ ਛੇ ਸਾਲਾਂ ਤੋਂ ਪ੍ਰੇਮ ਸਬੰਧ ਸੀ।
ਉਸ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਤੀ ਨੂੰ ਖਤਰਾ ਹੈ, ਇਸ ਲਈ ਪੁਲਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਜੋੜੇ ਨੂੰ ਵਿਆਹ ਕਰਵਾਉਣ ਵਿੱਚ ਮਦਦ ਕਰਨ ਵਾਲਿਆਂ ਮੁਤਾਬਕ ਜੋੜੇ ਨੇ ਕਰਨਾਟਕ ਦੇ ਜ਼ਿਲ੍ਹਾ ਹੈੱਡਕੁਆਰਟਰ ਕਸਬੇ ਰਾਏਚੁਰ ਦੇ ਹਾਲਸਵਾਮੀ ਮੱਠ ਵਿੱਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ। ਸੂਤਰਾਂ ਨੇ ਦੱਸਿਆ ਕਿ ਮੰਤਰੀ ਨੇ ਪੁਲਸ ਸ਼ਿਕਾਇਤ ‘ਚ ਕਿਹਾ ਸੀ ਕਿ ਉਸ ਦੀ ਬੇਟੀ ਲਾਪਤਾ ਹੋ ਗਈ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: