Minister injured in bomb attack: ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਜਾਕੀਰ ਹੁਸੈਨ ‘ਤੇ ਬੁੱਧਵਾਰ ਦੇਰ ਰਾਤ ਬੰਬ ਨਾਲ ਹਮਲਾ ਕੀਤਾ ਗਿਆ। ਮੰਤਰੀ ਅਤੇ ਕੁਝ ਹੋਰ ਲੋਕ ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਸਾਰਿਆਂ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮੈਂ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨਿਮਟੀਟਾ ਰੇਲਵੇ ਸਟੇਸ਼ਨ ‘ਤੇ ਮੰਤਰੀ ਜੀ ‘ਤੇ ਹੋਏ ਹਮਲੇ ਦੀ ਨਿੰਦਾ ਕਰਦਾ ਹਾਂ। ਮੈਂ ਇਸ ਘਟਨਾ ਤੋਂ ਚਿੰਤਤ ਹਾਂ, ਲੋਕਤੰਤਰ ਵਿੱਚ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਵਿੱਚ ਮੰਤਰੀ ਜ਼ਾਕਿਰ ਹੁਸੈਨ, ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨਿਮਟੀਟਾ ਰੇਲਵੇ ਸਟੇਸ਼ਨ ਤੇ ਕੋਲਕਾਤਾ ਜਾ ਰਹੀ ਇੱਕ ਟ੍ਰੇਨ ਫੜਨ ਜਾ ਰਹੇ ਸਨ ਤਾਂ ਅਣਪਛਾਤੇ ਹਮਲਾਵਰਾਂ ਨੇ ਮੰਤਰੀ ਉੱਤੇ ਬੰਬ ਨਾਲ ਹਮਲਾ ਕਰ ਦਿੱਤਾ। ਹਮਲਾਵਰ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ, ਪਰ ਘਟਨਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਮੰਤਰੀ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਸਟੇਸ਼ਨ ਵੱਲ ਜਾ ਰਹੇ ਸਨ ਤਾਂ ਓਦੋ ਹੀ ਪਿੱਛੇ ਤੋਂ ਅਚਾਨਕ ਧਮਾਕਾ ਹੋਇਆ ਅਤੇ ਰੌਲਾ ਪਾਉਣ ਦੀਆਂ ਆਵਾਜ਼ਾਂ ਆ ਰਹੀਆਂ ਹਨ।