minister prahlad patel attack on arvind ejriwal: ਕੋਰੋਨਾ ਸੰਕਟ ਦੌਰਾਨ ਇੱਕ ਵਾਰ ਫਿਰ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਵਿਵਾਦ ਹੁੰਦਾ ਦਿਸ ਰਿਹਾ ਹੈ।ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਰੰਗੇ ਦਾ ਅਪਮਾਨ ਕੀਤਾ ਹੈ।ਇਸ ਵਿਸ਼ੇ ਨੂੰ ਲੈ ਕੇ ਹੁਣ ਕੇਂਦਰੀ ਮੰਤਰੀ ਨੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ।
ਕੇਂਦਰੀ ਸੰਸਕ੍ਰਿਤੀ ਅਤੇ ਸੈਰ-ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਦਾ ਕਹਿਣਾ ਹੈ ਕਿ ਮੈਂ ਕੁਝ ਦਿਨਾਂ ਤੋਂ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ੍ਰੰਸ ਦੇਖ ਰਿਹਾ ਸੀ, ਉਨਾਂ੍ਹ ਦੇ ਪਿੱਛੇ ਲੱਗੇ 2 ਝੰਡੇ ‘ਚ ਸਫੇਦ ਰੰਗ ‘ਤੇ ਹਰੀ ਪੱਟੀਆਂ ਵਧਾਈਆਂ ਗਈਆਂ ਹਨ।ਮੈਂ ਇਸ ਦੇ ਲਈ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ, ਮੈਂ ਉਪਰਾਜਪਾਲ ਨੂੰ ਵੀ ਚਿੱਠੀ ਦੀ ਕਾਪੀ ਪਹੁੰਚਾਈ ਹੈ।
ਇਹ ਵੀ ਪੜੋ:30 ਜੂਨ ਤੱਕ ਜਾਰੀ ਰਹਿਣਗੀਆਂ ਸਿਹਤ ਮੰਤਰਾਲੇ ਦੀਆਂ ਕੋਰੋਨਾ ਗਾਈਡਲਾਈਨਜ਼, ਕੇਂਦਰ ਸਰਕਾਰ ਨੇ ਵਧਾਈਆਂ ਪਾਬੰਧੀਆਂ
ਆਪਣੀ ਚਿੱਠੀ ‘ਚ ਕੇਂਦਰੀ ਮੰਤਰੀ ਨੇ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ੍ਰੰਸ ‘ਚ ਜੋ ਪਿੱਛੇ ਦੋ ਰਾਸ਼ਟਰੀ ਝੰਡੇ ਲੱਗੇ ਹੁੰਦੇ ਹਨ, ਉਨ੍ਹਾਂ ‘ਚ ਸਫੇਦ ਹਿੱਸੇ ਨੂੰ ਛੱਡ ਕੇ ਹਰਾ ਹਿੱਸਾ ਦਿੱਤਾ ਗਿਆ ਹੈ।ਇਸ ‘ਚ ਗ੍ਰਹਿ ਮੰਤਰਾਲੇ ਵਲੋਂ ਜਾਰੀ ਨਿਰਦੇਸ਼ਾਂ ਦਾ ਉਲੰਘਣ ਕੀਤਾ ਗਿਆ ਹੈ।
ਪ੍ਰਹਿਲਾਦ ਸਿੰਘ ਪਟੇਲ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ‘ਚ ਸੁਧਾਰ ਕਰਨ।ਨਾਲ ਹੀ ਉਨਾਂ੍ਹ ਨੇ ਅਨਿਲ ਬੈਜਲ ਨੂੰ ਚਿੱਠੀ ਲਿਖ ਕੇ ਇਸ ਪਾਸੇ ਧਿਆਨ ਦੇਣ ਨੂੰ ਕਿਹਾ ਹੈ।
ਇਹ ਵੀ ਪੜੋ:ਕੀ ਕਿਸਾਨਾਂ ਦੇ ਹੱਕ ‘ਚ NEWZEALAND ਦੀ ਪ੍ਰਧਾਨ ਮੰਤਰੀ ਨੇ ਮਨਾਇਆ ‘ਕਾਲਾ ਦਿਵਸ’ ? ਕੀ ਹੈ ‘ਕਾਲਾ ਸੂਟ’ ਦਾ ਸੱਚ ?