ਦਿੱਲੀ ਸਥਿਤ AIIMS ਵਿੱਚ ਸੋਮਵਾਰ ਸਵੇਰੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ AIIMS ਦੇ ਐਮਰਜੈਂਸੀ ਵਾਰਡ ਵਿੱਚ ਸਵੇਰੇ 5 ਵਜੇ ਦੇ ਕਰੀਬ ਲੱਗੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਜਲਦ ਹੀ ਅੱਗ ‘ਤੇ ਕਾਬੂ ਪਾ ਲਿਆ ।
ਇਸ ਦੌਰਾਨ ਐਮਰਜੈਂਸੀ ਦੇ ਅੰਦਰ ਮੌਜੂਦ ਮਰੀਜ਼ਾਂ ਨੂੰ ਬਾਹਰ ਜਲਦੀ ਬਾਹਰ ਕੱਢਿਆ ਗਿਆ। ਵੈਂਟੀਲੇਟਰਾਂ ‘ਤੇ ਮੌਜੂਦ ਮਰੀਜ਼ਾਂ ਨੂੰ ਦੂਜੀ ਜਗ੍ਹਾ ਸ਼ਿਫਟ ਕੀਤਾ ਗਿਆ, ਜਦੋਂ ਕਿ ਦੂਜਿਆਂ ਦਾ ਇਲਾਜ ਡਾਕਟਰ ਬਾਹਰ ਹੀ ਕਰਦੇ ਰਹੇ । ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਪ੍ਰਸ਼ਾਸਨ ਗੰਭੀਰ ਮਰੀਜ਼ਾਂ ਨੂੰ ਸਫਦਰਜੰਗ ਸ਼ਿਫਟ ਕਰ ਰਿਹਾ ਹੈ।
ਇਹ ਵੀ ਪੜ੍ਹੋ: Big Breaking: ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 5 ਜੁਲਾਈ ਤੱਕ ਵਧਾਇਆ ਲਾਕਡਾਊਨ
ਇਸ ਘਟਨਾ ਸਬੰਧੀ ਦਿੱਲੀ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ AIIMS ਦੇ ਐਮਰਜੈਂਸੀ ਵਾਰਡ ਦੇ ਅੰਦਰ ਬਣੇ ਸਟੋਰ ਰੂਮ ਵਿੱਚ ਅੱਜ ਸਵੇਰੇ 5 ਵਜੇ ਲੱਗ ਗਈ । ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ । ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 17 ਜੂਨ ਨੂੰ AIIMS ਦੀ ਨੌਵੀਂ ਮੰਜ਼ਿਲ ‘ਤੇ ਅੱਗ ਲੱਗ ਗਈ ਸੀ । AIIMS ਦੀ ਕਨਵਰਜੈਂਸ ਬਿਲਡਿੰਗ ਵਿੱਚ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ । ਅੱਗ ਬੁਝਾਉਣ ਲਈ ਕੁੱਲ 20 ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ । ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਸੀ ।