Mithun Chakraborty after joining BJP: ਨਵੀਂ ਦਿੱਲੀ: ਅਦਾਕਾਰਾ ਮਿਥੁਨ ਚੱਕਰਵਰਤੀ ਐਤਵਾਰ ਨੂੰ ਸਾਰੀਆਂ ਅਟਕਲਾਂ ਨੂੰ ਖਤਮ ਕਰਦਿਆਂ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਭਾਜਪਾ ਵਿੱਚ ਸ਼ਾਮਿਲ ਹੋ ਗਏ । ਮਿਥੁਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਜੀਵਨ ਭਰ ਦਾ ਸੁਪਨਾ ਰਿਹਾ ਹੈ ਕਿ ਉਹ ਗਰੀਬਾਂ ਦੀ ਸੇਵਾ ਕਰਨ। ਉਨ੍ਹਾਂ ਨੇ ਭਰੋਸਾ ਜ਼ਾਹਿਰ ਕੀਤਾ ਕਿ ਭਾਜਪਾ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਜਿੱਤੇਗੀ। ਚੱਕਰਵਰਤੀ ਨੇ ਕਿਹਾ ਕਿ ਭਾਜਪਾ ਨੇ ਬੰਗਾਲ ਵਿੱਚ ਕਾਫ਼ੀ ਸਫਲਤਾ ਹਾਸਿਲ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਕੋਲਕਾਤਾ ਦੇ ਬ੍ਰਿਗੇਡ ਗਰਾਊਂਡ ਵਿੱਚ ਵਿਸ਼ਾਲ ਰੈਲੀ ਤੋਂ ਬਾਅਦ ਅਦਾਕਾਰ ਨੇ ਕਿਹਾ ਕਿ ਸਿਰਫ ਇੱਕ ਪਾਰਟੀ ਗਰੀਬਾਂ ਦੀ ਮਦਦ ਕਰ ਰਹੀ ਹੈ ਅਤੇ ਜੇ ਉਨ੍ਹਾਂ ਨੇ ਇਸ ਸੁਪਨੇ ਨੂੰ ਸਾਕਾਰ ਕਰਨਾ ਹੈ ਤਾਂ ਉਨ੍ਹਾਂ ਨੂੰ ਕਿਸੇ ਨਾ ਕਿਸੇ ਦਾ ਹੱਥ ਫੜਨਾ ਪਵੇਗਾ । 70 ਸਾਲਾਂ ਚੱਕਰਵਰਤੀ ਨੇ ਪੱਤਰਕਾਰਾਂ ਨੂੰ ਕਿਹਾ, “ਤੁਸੀਂ ਮੈਨੂੰ ਮਤਲਬੀ ਜਾਂ ਕੁਝ ਹੋਰ ਕਹਿ ਸਕਦੇ ਹੋ, ਪਰ ਮੇਰੇ ਨਿਰਸਵਾਰਥ ਹੋਣ ਦਾ ਕਾਰਨ ਇਹ ਹੈ ਕਿ ਮੈਂ ਗਰੀਬ ਲੋਕਾਂ ਨਾਲ ਰਹਿਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਲਈ ਲੜਾਂਗਾ।”
ਅਭਿਨੇਤਾ ਨੇ ਕਿਹਾ, “ਜਦੋਂ ਮੈਂ 18 ਸਾਲਾਂ ਦਾ ਸੀ, ਮੇਰਾ ਸੁਪਨਾ ਸੀ ਕਿ ਮੈਂ ਗਰੀਬ ਲੋਕਾਂ ਨਾਲ ਰਹਾਂ । ਮੈਂ ਉਨ੍ਹਾਂ ਦੀ ਮਦਦ ਕਰਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦਾ ਸਨਮਾਨ ਦਿਵਾਉਣ ਲਈ ਕੰਮ ਕਰਾਂਗਾ।” ਉਨ੍ਹਾਂ ਕਿਹਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਪਾਰਟੀ ਨੂੰ ਵੱਡੀ ਸਫਲਤਾ ਦਵਾਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ 27 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਿਲ ਕਰੇਗੀ।
ਮਿਥੁਨ ਚੱਕਰਵਰਤੀ ਨੇ ਕਿਹਾ, ਭਾਜਪਾ ਸਰਕਾਰ ਬਣਾ ਰਹੀ ਹੈ, ਇਹ ਪੱਕਾ ਹੈ। ਜੇ ਅਸੀਂ ਪ੍ਰਧਾਨ ਮੰਤਰੀ ਦੇ ਸੋਨਾਰ ਬੰਗਲਾ ਦਾ ਸੁਪਨਾ ਪੂਰਾ ਕਰ ਸਕਦੇ ਹਾਂ, ਤਾਂ ਮੈਂ ਮਾਣ ਮਹਿਸੂਸ ਕਰਾਂਗਾ। ਚੱਕਰਵਰਤੀ ਨੇ ਕਿਹਾ ਕਿ ਉਹ ਕਦੇ ਕਿਸੇ ਪਾਰਟੀ ਨਾਲ ਜੁੜੇ ਨਹੀਂ ਰਹੇ। ਤ੍ਰਿਣਮੂਲ ਕਾਂਗਰਸ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਸੰਸਦ ਮੈਂਬਰ ਬਣਾਇਆ ਸੀ ਅਤੇ ਇਹ ਉਨ੍ਹਾਂ ਦਾ ਗਲਤ ਫੈਸਲਾ ਸੀ।
ਇਹ ਵੀ ਦੇਖੋ: ਕੈਪਟਨ ਦਾ ਘਰ ਘੇਰਨ ਜਾ ਰਹੀਆਂ ਬੇਰੁਜ਼ਗਾਰ ਟੀਚਰਾਂ ‘ਤੇ ਪੁਲਿਸ ਦਾ ਤਸ਼ੱਦਦ, ਚਲਾਈਆਂ ਡਾਂਗਾ