ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਵੱਡੀ ਹਾਰ ਤੋਂ ਬਾਅਦ ਵੀ ਭਾਜਪਾ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਝੱਟਕੇ ਲੱਗ ਰਹੇ ਹਨ। ਹੁਣ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।
ਦਰਅਸਲ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਸੁਮਨ ਰਾਏ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ, “ਇਹ ਮੇਰੀ ਗਲਤੀ ਸੀ ਕਿ ਮੈਂ ਭਾਜਪਾ ਵਿੱਚ ਗਿਆ। ਮੈਂ ਉਨ੍ਹਾਂ ਤੋਂ ਮੁਆਫੀ ਮੰਗੀ ਹੈ। ਬਹੁਤ ਸਾਰੇ ਲੋਕ ਭਾਜਪਾ ਤੋਂ ਟੀਐਮਸੀ ਵਿੱਚ ਸ਼ਾਮਿਲ ਹੋਣ ਦੀ ਉਡੀਕ ਕਰ ਰਹੇ ਹਨ।”
ਇਹ ਵੀ ਪੜ੍ਹੋ : ਕਸ਼ਮੀਰ ‘ਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਜਾਰੀ, ਇੰਟਰਨੈਟ ਸੇਵਾ ਫਿਰ ਤੋਂ ਬੰਦ
ਟੀਐਮਸੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਮਨ ਰਾਏ ਨੇ ਕਿਹਾ ਕਿ ਮੈਂ ਟੀਐਮਸੀਪੀ ਦਾ ਵਿਦਿਆਰਥੀ ਸੀ। ਭਾਜਪਾ ਵਿੱਚ ਸ਼ਾਮਿਲ ਹੋਇਆ ਅਤੇ ਉਨ੍ਹਾਂ ਲਈ ਟਿਕਟ ਲੈ ਕੇ ਜਿੱਤ ਹਾਸਿਲ ਕੀਤੀ,ਪਰ ਮੇਰਾ ਦਿਲ ਟੀਐਮਸੀ ਵਿੱਚ ਸੀ। ਲੋਕਾਂ ਨੇ 213 ਸੀਟਾਂ ‘ਤੇ ਆਸ਼ੀਰਵਾਦ ਦਿੱਤਾ ਹੈ। ਸਾਡੇ ਨੇਤਾ ਉੱਤਰੀ ਬੰਗਾਲ ਅਤੇ ਬੰਗਾਲ ਦੇ ਵਿਕਾਸ ਲਈ ਬਹੁਤ ਕੰਮ ਕਰ ਰਹੇ ਹਨ।
ਇਹ ਵੀ ਦੇਖੋ : ਪੇਂਟਰ ਤੋਂ ਡਰ ਗਈ ਮੋਦੀ ਸਰਕਾਰ ਕੀਤੀ ਟਵਿੱਟਰ ਅਕਾਊਂਟ ਕੀਤਾ block ਪੇਂਟਿੰਗ ਜ਼ਰੀਏ ਕਿਸਾਨਾਂ ‘ਤੇ ਪੁਲਿਸ ਦੇ ਤਸ਼ੱਦਦ…