ਨਵਾਂ ਸਾਲ ਆਉਣ ਵਿੱਚ ਮਹਿਜ਼ ਕੁਝ ਹੀ ਦਿਨ ਬਚੇ ਹਨ। ਅਜਿਹੇ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਆਮ ਆਦਮੀ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨਵੇਂ ਸਾਲ ਤੋਂ ਠੀਕ ਪਹਿਲਾਂ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਸਕਦੀ ਹੈ। ਇਹ ਕਟੌਤੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀ ਹੈ। ਸੂਤਰਾਂ ਅਨੁਸਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 6 ਤੋਂ 10 ਰੁਪਏ ਤੱਕ ਦੀ ਕਟੌਤੀ ਕੀਤੀ ਜਾ ਸਕਦੀ ਹੈ। ਇਸ ਨੂੰ ਲੈ ਕੇ ਸਰਕਾਰ ਦੀ ਤੇਲ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ।
ਇੱਕ ਰਿਪੋਰਟ ਮੁਤਾਬਕ ਮਿਨਿਸਟ੍ਰੀ ਤੇ ਫਾਇਨੈਂਸ ਮਿਨਿਸਟ੍ਰੀ ਦੇ ਵਿਚਾਲੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਨੂੰ ਲੈ ਕੇ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਜੇਕਰ ਸਭ ਕੁਝ ਸਹੀ ਰਹਿੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ 6 ਰੁਪਏ ਤੋਂ 10 ਤੱਕ ਘੱਟ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਮਈ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਸਥਿਰ ਹਨ। ਆਖਰੀ ਵਾਰ ਕੇਂਦਰ ਸਰਕਾਰ ਨੇ ਪ੍ਰੋਡਕਸ਼ਨ ਕਾਸਟ ਵਿੱਚ ਕਟੌਤੀ ਕੀਤੀ ਸੀ। ਇਸ ਦੌਰਾਨ ਪੈਟਰੋਲ ਤੇ ਡੀਜ਼ਲ ਦੇ ਲਈ ਕੁਲ ਕਟੌਤੀ 13 ਰੁਪਏ ਤੇ 16 ਰੁਪਏ ਪ੍ਰਤੀ ਲੀਟਰ ਹੋਈ ਸੀ।
ਇਹ ਵੀ ਪੜ੍ਹੋ: ਪੰਜਾਬ ‘ਚ ਕੋਲਡ-ਡੇ ਦਾ ਅਲਰਟ, ਇਨ੍ਹਾਂ 16 ਜ਼ਿਲ੍ਹਿਆਂ ‘ਚ ਪਏਗੀ ਸੰਘਣੀ ਧੁੰਦ, ਹੋਰ ਵਧੇਗੀ ਠਾਰ
ਦੱਸ ਦੇਈਏ ਕਿ ਪੈਟਰੋਲ ਮੰਤਰਾਲੇ ਨੇ ਤਰਕ ਦਿੱਤਾ ਹੈ ਕਿ ਇੰਪੋਰਟ ਕੀਤੇ ਕੱਚੇ ਤੇਲ ਦੇ ਖਰੀਦ ਮੁੱਲ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇੱਥੇ ਕੱਚਾ ਤੇਲ ਪੈਟਰੋਲ-ਡੀਜ਼ਲ ਬਣਾਉਣ ਦੇ ਲਈ ਰਿਫਾਇਨਰੀ ਵਿੱਚ ਭੇਜਿਆ ਜਾਂਦਾ ਹੈ। ਵਿੱਤੀ ਸਾਲ 2023-24 ਦੇ ਦੌਰਾਨ ਹੁਣ ਤੱਕ ਕੱਚੇ ਤੇਲ ਦੀਆਂ ਕੀਮਤਾਂ ਔਸਤਨ 77.14 ਡਾਲਰ ਪ੍ਰਤੀ ਬੈਰਲ ਸੀ। ਉੱਥੇ ਹੀ 2022-23 ਵਿੱਚ ਕੱਚੇ ਤੇਲ ਦੀ ਔਸਤ ਕੀਮਤ 93.15 ਡਾਲਰ ਪ੍ਰਤੀ ਬੈਰਲ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”