Modi minister himself: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਮੋਦੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਇੱਕ ਵੀ ਮੀਟਿੰਗ ਨੀ ਕੀਤੀ ਜਿਸ ‘ਤੇ ਬਲਬੀਰ ਸਿੰਘ ਰਾਜੇਵਾਲ ਕਿਹਾ ਕਿ ਮੋਦੀ ਨੇ ਗਿਣਮਿੱਥ ਕੇ ਵੱਡੀ ਗ਼ਲਤੀ ਹੈ ਅਤੇ ਕਿਹਾ ਕਿ ਮੋਦੀ ਕੋਲ ਕਿਸਾਨਾਂ ਲਈ ਸਮਾਂ ਨਹੀਂ ਪਰ ਅੰਬਾਨੀਆਂ ਨੂੰ ਵਧਾਈ ਦੇਣ ਲਈ ਭੱਜ ਕੇ ਚਲਾ ਗਿਆ। ਫਿੱਕੀ ਦੇ ਸੰਮਲੇਨ ‘ਚ ਮੋਦੀ ਨੇ ਕਿਹਾ ਕਿ ਇਹ ਕਾਨੂੰਨ ਵਾਪਸ ਨਹੀਂ ਹੋਣਗੇ ਜਿਸ ‘ਤੇ ਰਾਜੇਵਾਲ ਨੇ ਜਵਾਬ ਦਿੱਤਾ ਕਿ ਜਦੋ ਤੱਕ ਕਾਨੂੰਨ ਵਾਪਸ ਨਹੀਂ ਹੁੰਦੇ ਅਸੀਂ ਇਥੋ ਵਾਪਸ ਨਹੀਂ ਜਾਵਾਂਗੇ। ਰਾਜੇਵਾਲ ਨੇ ਕਿਹਾ ਕਿ ਮੋਦੀ ਆਪ ਕਹਿ ਰਿਹੈ ਕਿ ਵਪਾਰ ਵਾਸਤੇ ਇਹ ਕਾਨੂੰਨ ਬਣਾਏ ਹਨ। ਰਾਜੇਵਾਲ ਨੇ ਕਿਹਾ ਕਿ ਜੇ ਅਸੀਂ ਸੋਧਾਂ ਮੰਨ ਲਈਆਂ ਤਾਂ ਅਸੀਂ ਅਸਿੱਧੇ ਢੰਗ ਨਾਲ ਖੇਤੀ ਕਾਨੂੰਨ ਮੰਨ ਲਏ। ਖੇਤੀ ਕੇਂਦਰ ਸਰਕਾਰ ਦਾ ਵਿਸ਼ਾ ਹੀ ਨਹੀਂ ਹੈ। ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਇਹ ਲੋਕ ਜਿਹੜੇ ਸੰਵਿਧਾਨ ਦੀ ਸਹੁੰ ਖਾ ਕੇ ਬੈਠੇ ਨੇ ਉਹ ਸੰਵਿਧਾਨ ਦੀਆਂ ਧੱਜੀਆਂ ਉੜਾ ਰਹੇ ਹਨ।
ਦੱਸ ਦਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਉੱਥੇ ਹੀ ਹੁਣ ਭਾਰਤੀ ਕਿਸਾਨ ਯੂਨੀਅਨ ਚਡੂਨੀ ਦਾ ਐਲਾਨ ਸਾਹਮਣੇ ਆਇਆ ਹੈ, ਕੁੱਝ ਮੀਡੀਆ ਰਿਪੋਰਟਾਂ ਅਨੁਸਾਰ 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਇਨਕਾਰ ਕਰ ਰਹੀ ਹੈ ਤੇ ਆਪਣੇ ਅੜੀਅਲ ਰਵਈਏ ‘ਤੇ ਅੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖੇਤੀ ਕਨੂੰਨਾ ਵਿੱਚ ਸੋਧ ਕੀਤੀ ਜਾਵੇਗੀ, ਪਰ ਇਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਭਾਰਤ ਦੇ ਸਾਰੇ ਕਿਸਾਨ ਤੇ ਹਰ ਵਰਗ ਦੇ ਲੋਕ ਇਸ ਗੱਲ ‘ਤੇ ਅੜੇ ਹੋਏ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਜਾਣ ਸਬੰਧੀ ਜਾਣਕਾਰੀ ਗੁਰਨਾਮ ਸਿੰਘ ਚਡੂਨੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਾਡੀ ਆਪਣੀ ਹੀ ਜਥੇਬੰਦੀ ਦਾ ਹੈ। ਇਸ ਅੰਦੋਲਨ ਤਹਿਤ ਭੁੱਖ ਹੜਤਾਲ 19 ਦਸੰਬਰ ਤੋਂ ਸਿੰਘੂ ਬਾਰਡਰ ‘ਤੇ ਹੀ ਸ਼ੁਰੂ ਕੀਤੀ ਜਾਵੇਗੀ।