Moradabad road accident: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਰਾਦਾਬਾਦ ਦੇ ਐਸਐਸਪੀ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਫੋਰੈਂਸਿਟ ਟੀਮ ਇਸ ਘਟਨਾ ਦੀ ਜਾਂਚ ਲਈ ਮੌਕੇ ‘ਤੇ ਮੌਜੂਦ ਹੈ।
ਦਰਅਸਲ, ਇਹ ਹਾਦਸਾ ਮੁਰਾਦਾਬਾਦ-ਆਗਰਾ ਹਾਈਵੇ ‘ਤੇ ਵਾਪਰਿਆ । ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਓਵਰਟੇਕ ਕਰਨ ਕਾਰਨ ਹੋਇਆ ਹੈ । ਜਿਸ ਸਮੇਂ ਇਹ ਹਾਦਸਾ ਵਾਪਰਿਆ, ਉੱਥੇ ਸੰਘਣੀ ਧੁੰਦ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਥਾਣਾ ਕੁੰਦਰਕੀ ਖੇਤਰ ਦੇ ਹੁਸੈਨਪੁਰ ਪੁਲੀਆ ‘ਤੇ ਸ਼ਨੀਵਾਰ ਸਵੇਰੇ ਵਾਪਰੀ। ਇਸ ਘਟਨਾ ਵਿੱਚ ਇੱਕ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ।
ਦੱਸ ਦੇਈਏ ਕਿ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਜ਼ਖਮੀ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਰਕਮ ਦੇਣ ਦਾ ਐਲਾਨ ਵੀ ਕੀਤਾ ਹੈ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਜ਼ਖਮੀਆਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਇਹ ਵੀ ਦੇਖੋ: ਖਾਲਸਾ ਏਡ ਦੇ ਸ਼ੈਲਟਰ ਹਾਊਸ ਦੀ ਕੀਤੀ ਬੱਤੀ ਗੁੱਲ, ਅਫਸਰ ਕਹਿੰਦੇ ਉਤੋਂ ਆਡਰ ਆਏ ਨੇ