ਅਸਕਰ ਲੋਕ ਗਰਮੀਆਂ ਦੀਆਂ ਛੁੱਟੀਆਂ ਕਿਸੇ ਪਹਾੜੀ ਜਗ੍ਹਾ ‘ਤੇ ਬਿਤਾਉਣਾ ਪਸੰਦ ਕਰਦੇ ਹਨ। ਖਾਸ ਕਰਕੇ ਲੋਕ ਧਾਰਮਿਕ ਯਾਤਰਾ ਲਈ ਮਾਂ ਵੈਸ਼ਨੋ ਦੇਵੀ ਦੇ ਭਵਨ ਜਾਣਾ ਜ਼ਿਆਦਾ ਪਸੰਦ ਕਰਦੇ ਹਨ। ਹੁਣ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਬੱਚਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਵੀ ਐਲਾਨ ਹੋ ਚੁੱਕਾ ਹੈ, ਜਿਸ ਕਰਕੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਪਰਿਵਾਰ, ਦੋਸਤ ਨਾਲ ਇੱਥੇ ਪਹੁੰਚ ਰਹੇ ਹਨ।
ਇਕ ਵਾਰ ਫਿਰ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ’ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਵੈਸ਼ਨੋ ਦੇਵੀ ਜਾਨ ਵਾਲੇ ਸ਼ਰਧਾਲੂਆਂ ਦੀ ਗਿਣਤੀ 40 ਲੱਖ ਤੋਂ ਪਾਰ ਹੋ ਗਈ ਹੈ। 31 ਮਈ 2024 ਤੱਕ 40,30,927 ਸ਼ਰਧਾਲੂ ਸ਼੍ਰੀ ਮਾਤਾ ਵੈਸ਼ਨੋ ਦੇਵੀ ਜੀ ਦੇ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਦੋਸਤ ਨੂੰ ਬਚਾਉਣ ਦੌਰਾਨ ਨਹਿਰ ‘ਚ ਡੁੱਬਿਆ ਫੌਜੀ, ਇੱਕ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਆਇਆ ਸੀ ਘਰ
ਵੀਡੀਓ ਲਈ ਕਲਿੱਕ ਕਰੋ -: