ਬੰਬੇ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਸੁਣਾਉਂਦੇ ਹੋਏ ਕਿਹਾ ਹੈ ਕਿ ਕਿਸੇ ਵੀ ਮਾਂ ਨੂੰ ਕਰੀਅਰ ਅਤੇ ਬੱਚੇ ਵਿੱਚੋਂ ਇੱਕ ਦੀ ਚੋਣ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਫੈਮਿਲੀ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਇੱਕ ਮਹਿਲਾ ਨੂੰ ਆਪਣੇ ਬੱਚੇ ਨੂੰ ਪੋਲੈਂਡ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ । ਇਹ ਮਹਿਲਾ ਪੁਣੇ ਦੀ ਇੱਕ ਕੰਪਨੀ ਵਿੱਚ ਕੰਮ ਕਰਦੀ ਹੈ। ਕੰਪਨੀ ਨੇ ਉਸਨੂੰ ਪੋਲੈਂਡ ਵਿੱਚ ਇੱਕ ਸੀਨੀਅਰ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਪਤੀ ਨੇ ਆਪਣੀ ਬੇਟੀ ਦੇ ਵਿਦੇਸ਼ ਜਾਣ ‘ਤੇ ਇਤਰਾਜ਼ ਜਤਾਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਮਾਂ ਇੱਕ ਇੰਜੀਨੀਅਰ ਹੈ ਅਤੇ ਉਹ ਆਪਣੀ 9 ਸਾਲ ਦੀ ਧੀ ਦੇ ਨਾਲ ਸਾਲ 2015 ਤੋਂ ਵੱਖ ਰਹਿ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਉਹ ਆਪਣੇ ਬੱਚੇ ਦੀ ਚੰਗੀ ਦੇਖਭਾਲ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਉਸਦੀ ਪੜ੍ਹਾਈ ਲਈ ਜ਼ਰੂਰੀ ਹੈ।
ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’
ਦੱਸ ਦੇਈਏ ਕਿ ਹਾਈ ਕੋਰਟ ਦੀ ਜਸਟਿਸ ਭਾਰਤੀ ਡਾਂਗਰੇ ਦੀ ਸਿੰਗਲ ਬੈਂਚ ਨੇ 8 ਜੁਲਾਈ ਦੇ ਆਪਣੇ ਹੁਕਮਾਂ ਵਿੱਚ ਮਹਿਲਾ ਨੂੰ ਆਪਣੀ ਨਾਬਾਲਗ ਧੀ ਨਾਲ ਪੋਲੈਂਡ ਜਾਣ ਦੀ ਇਜਾਜ਼ਤ ਦੇ ਦਿੱਤੀ । ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਉਸ ਨੂੰ ਆਪਣੇ ਪਿਤਾ ਨੂੰ ਮਿਲਣ ਤੋਂ ਨਹੀਂ ਰੋਕਿਆ ਜਾਵੇਗਾ । ਅਦਾਲਤ ਨੇ ਮਹਿਲਾ ਨੂੰ ਛੁੱਟੀਆਂ ਦੌਰਾਨ ਆਪਣੀ ਬੇਟੀ ਨਾਲ ਭਾਰਤ ਆਉਣ ਦਾ ਨਿਰਦੇਸ਼ ਦਿੱਤਾ ਤਾਂ ਜੋ ਪਿਤਾ ਉਸ ਨੂੰ ਸਰੀਰਕ ਤੌਰ ‘ਤੇ ਵੀ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -: